ਆਈਪੀਐਲ ’ਚ ਲਖਨਊ ਸੁਪਰ ਜਾਇੰਟਸ ਦੀ ਸ਼ਾਨਦਾਰ ਜਿੱਤ
ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)- IPL-2024 ਦੇ 48ਵੇਂ ਮੈਚ ‘ਚ ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਨੂੰ 4 ਵਿਕਟਾਂ ਨਾਲ ਹਰਾਇਆ। ਮੰਗਲਵਾਰ ਨੂੰ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਟੇਡੀਅਮ ਵਿੱਚ ਐਲਐਸਜੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 144 ਦੌੜਾਂ ਬਣਾਈਆਂ। ਜਵਾਬ ‘ਚ ਲਖਨਊ ਨੇ 19.2 ਓਵਰਾਂ ‘ਚ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਮਾਰਕਸ ਸਟੋਇਨਿਸ ਨੇ 45 ਗੇਂਦਾਂ ‘ਤੇ 62 ਦੌੜਾਂ ਦੀ ਪਾਰੀ ਖੇਡੀ, ਜਦਕਿ ਕਪਤਾਨ ਕੇਐੱਲ ਰਾਹੁਲ ਨੇ 28 ਦੌੜਾਂ ਦਾ ਯੋਗਦਾਨ ਦਿੱਤਾ। ਮੁੰਬਈ ਵੱਲੋਂ ਕਪਤਾਨ ਹਾਰਦਿਕ ਪੰਡਯਾ ਨੇ 2 ਵਿਕਟਾਂ ਲਈਆਂ। ਸਟੋਇਨਿਸ ਵੀ ਪਲੇਅਰ ਆਫ ਦਿ ਮੈਚ ਰਿਹਾ। ਲਖਨਊ ਦੀ ਇਸ ਸੀਜ਼ਨ ਦੀ ਛੇਵੀਂ ਜਿੱਤ ਹੈ। ਟੀਮ 12 ਅੰਕਾਂ ਨਾਲ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ ਦੂਜੇ ਪਾਸੇ ਮੁੰਬਈ ਲਗਾਤਾਰ ਤੀਜਾ ਮੈਚ ਹਾਰ ਗਈ।