ਆਈਪੀਐਲ ਵਿੱਚ ਅੱਜ ਦੂਜਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਾਲੇ
ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਅੱਜ ਡਬਲ ਹੈਡਰ ਮੁਕਾਬਲੇ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਕ੍ਰਿਕਟ ਸਟੇਡੀਅਮ (ਇਕਾਨਾ), ਲਖਨਊ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7:00 ਵਜੇ ਹੋਵੇਗਾ। ਇਹ ਲਖਨਊ ਦਾ ਚੌਥਾ ਅਤੇ ਗੁਜਰਾਤ ਦਾ ਪੰਜਵਾਂ ਮੈਚ ਹੋਵੇਗਾ।
ਦਿਨ ਦਾ ਪਹਿਲਾ ਮੈਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਕਾਰ ਵਾਨਖੇੜੇ, ਮੁੰਬਈ ਵਿਖੇ ਦੁਪਹਿਰ 3:30 ਵਜੇ ਖੇਡਿਆ ਜਾਵੇਗਾ।