ਅੱਜ ਮੋਹਾਲੀ ਦੇ ਮੁੱਲਾਂਪੁਰ ‘ਚ ਆਹਮੋ-ਸਾਹਮਣੇ ਹੋਣਗੇ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ
ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ ਨਾਲ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਹੁਣ ਤੱਕ 2-2 ਮੈਚ ਜਿੱਤ ਚੁੱਕੀਆਂ ਹਨ ਅਤੇ2-2 ਮੈਚ ਹਾਰ ਚੁੱਕੀਆਂ ਹਨ। ਦੋਵਾਂ ਟੀਮਾਂ ਦੇ 4-4 ਅੰਕ ਹਨ, SRH ਅੰਕ ਸੂਚੀ ਵਿੱਚ 5ਵੇਂ ਅਤੇ PBKS 6ਵੇਂ ਸਥਾਨ ‘ਤੇ ਹੈ।