ਆਈਪੀਐਲ ਵਿੱਚ ਅੱਜ ਪੰਜਾਬ ਕਿੰਗਜ਼ ਤੇ ਹੈਦਰਾਬਾਦ ਆਹਮੋ-ਸਾਹਮਣੇ
ਥੋੜ੍ਹੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ
ਪੜ੍ਹੋ,ਪੰਜਾਬ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ਸੀਜ਼ਨ 17 ਵਿੱਚ ਅੱਜ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਮੈਚ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਦੋਵੇਂ ਟੀਮਾਂ 17ਵੇਂ ਸੀਜ਼ਨ ‘ਚ ਹੁਣ ਤੱਕ 2-2 ਮੈਚ ਜਿੱਤ ਚੁੱਕੀਆਂ ਹਨ ਅਤੇ ਦੋਵਾਂ ਟੀਮਾਂ ਦੇ 4-4 ਅੰਕ ਹਨ, SRH ਅੰਕ ਸੂਚੀ ਵਿੱਚ 5ਵੇਂ ਅਤੇ ਪੰਜਾਬ ਕਿੰਗਜ਼ 6ਵੇਂ ਸਥਾਨ ‘ਤੇ ਹੈ।