ਆਈਪੀਐਲ-2023 :ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ
ਜਾਣੋ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ‘ਚ ਅੱਜ ਅੰਕ ਸੂਚੀ ‘ਚ ਸਭ ਤੋਂ ਹੇਠਲੇ ਸਥਾਨ ‘ਤੇ ਰਹਿਣ ਵਾਲੀਆਂ ਦੋਵਾਂ ਟੀਮਾਂ ਵਿਚਾਲੇ ਮੈਚ ਖੇਡਿਆ ਜਾਵੇਗਾ। ਦਿੱਲੀ ਕੈਪੀਟਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਸਨਰਾਈਜ਼ਰਜ਼ ਹੈਦਰਾਬਾਦ: ਏਡਨ ਮਾਰਕਰਮ (ਕਪਤਾਨ), ਹੈਰੀ ਬਰੂਕ, ਮਯੰਕ ਅਗਰਵਾਲ, ਰਾਹੁਲ ਤ੍ਰਿਪਾਠੀ, ਹੇਨਰਿਕ ਕਲਾਸੇਨ, ਅਭਿਸ਼ੇਕ ਸ਼ਰਮਾ, ਵਾਸ਼ਿੰਗਟਨ ਸੁੰਦਰ, ਮਾਰਕੋ ਜੈਨਸਨ, ਭੁਵਨੇਸ਼ਵਰ ਕੁਮਾਰ, ਉਮਰਾਨ ਮਲਿਕ ਅਤੇ ਮਯੰਕ ਮਾਰਕੰਡੇ।
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਮਨੀਸ਼ ਪਾਂਡੇ, ਮਿਸ਼ੇਲ ਮਾਰਸ਼, ਫਿਲ ਸਾਲਟ (ਵਿਕਟਕੀਪਰ), ਲਲਿਤ ਯਾਦਵ, ਅਮਨ ਖਾਨ, ਅਕਸ਼ਰ ਪਟੇਲ, ਐਨਰਿਕ ਨੌਰਤੀ, ਕੁਲਦੀਪ ਯਾਦਵ, ਇਸ਼ਾਂਤ ਸ਼ਰਮਾ ਅਤੇ ਮੁਕੇਸ਼ ਕੁਮਾਰ।























