ਆਈਪੀਐਲ-2023: ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ ਹਰਾਇਆ
ਚੰਡੀਗੜ੍ਹ,27ਅਪ੍ਰੈਲ(ਵਿਸ਼ਵ ਵਾਰਤਾ)-ਕੋਲਕਾਤਾ ਨਾਈਟ ਰਾਈਡਰਜ਼ ਨੇ ਇੰਡੀਅਨ ਪ੍ਰੀਮੀਅਰ ਲੀਗ-16 ‘ਚ ਤੀਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ ਉਸ ਦੇ ਘਰੇਲੂ ਮੈਦਾਨ ‘ਤੇ 21 ਦੌੜਾਂ ਨਾਲ ਹਰਾਇਆ। ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੇਕੇਆਰ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 200 ਦੌੜਾਂ ਬਣਾਈਆਂ। ਜਵਾਬ ‘ਚ ਬੰਗਲੌਰ ਦੇ ਬੱਲੇਬਾਜ਼ 20 ਓਵਰਾਂ ‘ਚ 8 ਵਿਕਟਾਂ ‘ਤੇ 179 ਦੌੜਾਂ ਹੀ ਬਣਾ ਸਕੇ।
ਕੋਲਕਾਤਾ ਦੀ ਬੈਂਗਲੁਰੂ ‘ਤੇ ਸੀਜ਼ਨ ‘ਚ ਇਹ ਦੂਜੀ ਜਿੱਤ ਹੈ। ਇਸ ਜਿੱਤ ਤੋਂ ਬਾਅਦ ਨਿਤੀਸ਼ ਰਾਣਾ ਦੀ ਕਪਤਾਨੀ ਵਾਲੀ ਕੋਲਕਾਤਾ ਨੇ ਪਲੇਆਫ ‘ਚ ਪ੍ਰਵੇਸ਼ ਕਰਨ ਦੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਟੀਮ 6 ਅੰਕਾਂ ਨਾਲ ਅੰਕ ਸੂਚੀ ‘ਚ 7ਵੇਂ ਸਥਾਨ ‘ਤੇ ਹੈ, ਜਦਕਿ ਬੇਂਗਲੁਰੂ 8 ਅੰਕਾਂ ਨਾਲ 5ਵੇਂ ਸਥਾਨ ‘ਤੇ ਹੈ।