ਆਈਪੀਐਸ ਮਨਦੀਪ ਸਿੱਧੂ ਨੇ ਸੰਭਾਲਿਆ ਲੁਧਿਆਣਾ ਪੁਲਿਸ ਕਮਿਸ਼ਨਰ ਦਾ ਅਹੁਦਾ
ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨਵੇਂ ਪੁਲਿਸ ਕਮਿਸ਼ਨਰ ਆਈਪੀਐਸ ਮਨਦੀਪ ਸਿੰਘ ਸਿੱਧੂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਕਤ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਈਪੀਐਸ ਡਾਕਟਰ ਕੌਸਤੁਭ ਸ਼ਰਮਾ ਵੱਲੋਂ ਜੋ ਕੰਮ ਕੀਤਾ ਜਾ ਰਿਹਾ ਹੈ, ਉਸ ਨੂੰ ਹੋਰ ਵਧੀਆ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ।IPS ਮਨਦੀਪ ਸਿੰਘ ਸਿੱਧੂ ਲੁਧਿਆਣਾ ਆਉਣ ਤੋਂ ਪਹਿਲਾਂ ਸੰਗਰੂਰ ਦੇ SSP ਰਹਿ ਚੁੱਕੇ ਹਨ।
Sh.Mandeep Singh Sidhu IPS takes charge as 20th Commissioner of Police Ludhiana, Commissionerate Police Ludhiana. We look forward towards to serving the people of Ludhiana under his command.#CommissionerOfPolice pic.twitter.com/1MQD68MI29
— Commissioner of Police, Ludhiana (@Ludhiana_Police) November 15, 2022