ਆਈਸੀਸੀ ਮਹਿਲਾ ਅੰਡਰ-19 ਵਿਸ਼ਵ ਕੱਪ ਅੱਜ ਤੋਂ ਸ਼ੁਰੂ
ਭਾਰਤ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ
ਚੰਡੀਗੜ੍ਹ, 14 ਜਨਵਰੀ (ਵਿਸ਼ਵ ਵਾਰਤਾ) ਅੱਜ ਤੋਂ ਆਈਸੀਸੀ ਮਹਿਲਾ ਅੰਡਰ-19 ਵਿਸ਼ਵ ਕੱਪ ਸ਼ੁਰੂ ਹੋ ਰਿਹਾ ਹੈ। 20 ਓਵਰਾਂ ਦੇ ਇਸ ਟੂਰਨਾਮੈਂਟ ਵਿੱਚ ਭਾਰਤ ਮੇਜ਼ਬਾਨ ਟੀਮ ਦੱਖਣੀ ਅਫਰੀਕਾ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਇਹ ਮੈਚ ਬੇਨੋਨੀ ਦੇ ਸਟੇਡੀਅਮ ‘ਚ ਸ਼ਾਮ 5.15 ਵਜੇ ਤੋਂ ਸ਼ੁਰੂ ਹੋਵੇਗਾ। 16 ਟੀਮਾਂ ਦੇ ਟੂਰਨਾਮੈਂਟ ਵਿੱਚ ਕੁੱਲ 41 ਮੈਚ ਹੋਣਗੇ। ਫਾਈਨਲ 29 ਜਨਵਰੀ ਨੂੰ ਖੇਡਿਆ ਜਾਵੇਗਾ।























