ਗੈਂਗਸਟਰਵਾਦ ਅਤੇ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਆਪਣੀ ਅੰਮ੍ਰਿਤਸਰ ਦੇ ਫੇਰੀ ਦੌਰਾਨ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰਵਾਦ ਅਤੇ ਡਰੱਗਜ਼ ਦੇ ਮੁੱਦਿਆਂ ਨੂੰ ਲੈ ਕੇ ਕਾਫੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਉਣ ਵਾਲੇ ਚੰਦ ਦਿਨਾਂ ‘ਚ ਹੀ ਪੰਜਾਬ ‘ਚੋਂ ਗੈਂਗਸਟਰਵਾਦ ਦਾ ਨਾਮੋ-ਨਿਸ਼ਾਨ ਮਿਟਾ ਦੇਵਾਂਗੇ ਅਤੇ ਨਸ਼ਿਆਂ ਦੀ ਰੋਕਥਾਮ ਲਈ ਵੀ ਸਖ਼ਤੀ ਨਾਲ ਪੇਸ਼ ਆ ਰਹੇ ਹਾਂ ।