ਆਕਸੀਜਨ ਦੀ ਘਾਟ ਕਾਰਨ ਦਿੱਲੀ ਦੇ ਹਸਪਤਾਲ ਵਿੱਚ ਹੋਈ 20 ਲੋਕਾਂ ਦੀ ਮੌਤ
ਹੋਰ ਮਰੀਜਾਂ ਦੀ ਜਾਨ ਲੱਗੀ ਹੈ ਦਾਅ ਤੇ

ਦਿੱਲੀ, 24ਅਪ੍ਰੈਲ(ਵਿਸ਼ਵ ਵਾਰਤਾ) ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਅਧੀਨ ਦਾਖਲ ਮਰੀਜਾਂ ਲਈ ਆਕਸੀਜਨ ਦੀ ਭਾਰੀ ਕਮੀ ਹੈ। ਜਿਸ ਕਾਰਨ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਨਾਲ 20 ਮਰੀਜਾਂ ਦੀ ਮੌਤ ਹੋ ਗਈ ਹੈ। ਕਈ ਹੋਰ ਹਸਪਤਾਲ ਵੀ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ। ਹਸਪਤਾਲਾਂ ਵਿੱਚ ਦਾਖਲ ਮਰੀਜਾਂ ਦੀ ਜਾਨ ਦਾਅ ਤੇ ਲੱਗੀ ਹੋਈ ਹੈ।






















