ਮਹਾਰਾਸ਼ਟਰ ਵਿੱਚ ਵਾਪਰੀ ਵੱਡੀ ਘਟਨਾ
ਆਕਸੀਜਨ ਨਾ ਮਿਲਣ ਤੇ 22 ਮਰੀਜਾਂ ਦੀ ਹੋਈ ਮੌਤ
ਆਕਸੀਜਨ ਦੀ ਸਪਲਾਈ ਘੱਟ ਹੋਣ ਕਾਰਨ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ ਮਰੀਜਾਂ ਦੀ ਹਾਲਤ ਪਤਲੀ
ਕੇਂਦਰ ਸਰਕਾਰ ਨੇ ਆਕਸੀਜਨ ਦੀ ਸਪਲਾਈ ਲਈ ਕੀਤੇ ਵਿਸ਼ੇਸ਼ ਪ੍ਰਬੰਧ ਪਰ ਘਾਟ ਅਜੇ ਵੀ ਜਾਰੀ

ਨਾਸਿਕ, 21 ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਹਾਰਾਸ਼ਟਰ ਦੇ ਨਾਸਿਕ ਵਿਚ ਇਕ ਹਸਪਤਾਲ ਵਿੱਚ ਆਕਸੀਜਨ ਨਾ ਮਿਲਣ ਤੇ 22 ਮਰੀਜਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਆਕਸੀਜਨ ਦੀ ਸਪਲਾਈ ਦੀ ਘਾਟ ਹੋਣ ਕਾਰਨ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ ਮਰੀਜਾਂ ਦੀ ਹਾਲਤ ਪਤਲੀ ਹੋਈ ਪਈ ਹੈ। ਕੇਂਦਰ ਸਰਕਾਰ ਨੇ ਆਕਸੀਜਨ ਦੀ ਸਪਲਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਪਰ ਅਜੇ ਵੀ ਇਸਦੀ ਘਾਟ ਜਾਰੀ ਹੈ।






















