ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਆਦਮਪੁਰ ਏਅਰਫੋਰਸ ਸਟੇਸ਼ਨ ‘ਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ ਸਵਾਗਤ
ਮੁੱਖ ਸਕੱਤਰ ਅਤੇ ਡੀਜੀਪੀ ਨੀ ਨਾਲ ਰਹੇ ਮੌਜੂਦ
ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ) -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਦੌਰੇ ਤੇ ਹਨ। ਇਹ ਏਅਰਫੋਰਸ ਸਟੇਸ਼ਨ, ਆਦਮਪੁਰ ਵਿਖੇ ਪਹੁੰਚ ਗਏ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਿਨੀ ਸ਼ਰਮਾ,ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।