ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਨੇ ਅੱਜ ਆਦਮਪੁਰ ਘਰੇਲੂ ਹਵਾਈ ਟਰਮੀਨਲ ਦਾ ਨਾਂ ਬਦਲਣ ਬਾਬਤ ਮਤਾ ਸਰਵਸੰਮਤੀ ਨਾਲ ਪਾਸ ਕਰਕੇ ਪੰਜਾਬ ਸਰਕਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜੀ ਨਾਲ ਤਾਲਮੇਲ ਕਰਨ ਸਬੰਧੀ ਪੂਰਨ ਅਧਿਕਾਰ ਦੇ ਦਿੱਤੇ।
ਪਾਰਟੀ ਵਿਚਾਰ ਧਾਰਾ ਨੂੰ ਦਰਕਿਨਾਰ ਕਰਦਿਆਂ ਸਮੂਹ ਮੈਂਬਰਾਂ ਨੇ ਕਿਹਾ ਕਿ ਇਸ ਟਰਮੀਨਲ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ ਤੇ ਰੱਖਿਆ ਜਾਣਾ ਚਾਹੀਦਾ ਹੈ।
ਇਹ ਮਤਾ ਵਿਧਾਨਕ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ 15ਵੀਂ ਵਿਧਾਨ ਸਭਾ ਦੇ ਤੀਜੀ ਅਸੈਂਬਲੀ ਸੈਸ਼ਨ ਦੇ ਦੂਸਰੇ ਦਿਨ ਪੇਸ਼ ਕੀਤੀ ਗਿਆ। ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਇਸ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਦਾਖਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਐਚ ਐਸ ਫੂਲਕਾ ਵਲੋਂ ਆਦਮਪੁਰ ਘਰੇਲੂ ਹਵਾਈ ਅੱਡੇ ਦਾ ਨਾਂ ਮਹਾਨ ਸੰਤ ਗੁਰੂ ਰਵੀਦਾਸ ਜੀ ਦੇ ਨਾਂ ‘ਤੇ ਰੱਖਣ ਪੰਜਾਬ ਸਰਕਾਰ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ।
ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਚਮਕੌਰ ਸਾਹਿਬ ਤੋਂ ਵਿਧਾਇਕ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਫੈਸਲਾ ਸ੍ਰੀ ਗੁਰੂ ਰਵੀਦਾਸ ਜੀ ਵਲੋਂ ਪ੍ਰਚਾਰਿਤ ਸਮਾਜਿਕ ਏਕਤਾ ਆਪਸੀ ਭਾਈਚਾਰਕ ਸਾਂਝ ਤੇ ਊਚੀਆਂ ਸੂਚੀਆਂ ਕਦਰਾਂ-ਕੀਮਤਾਂ ਦਾ ਹੋਰ ਵੱਧ ਪ੍ਰਚਾਰ ਕਰਨਗੇ।
Punjab News: ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
Punjab News: ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ https://x.com/BhagwantMann/status/1840704593019212125?t=RJiitisqDIryYxchJJcFCg&s=19 ਚੰਡੀਗੜ੍ਹ, 30 ਸਤੰਬਰ...