• Latest
  • Trending
ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ

ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

2 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

2 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

3 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

6 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

6 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

7 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

9 hours ago
Hindi News
English News
Monday, June 22, 2026
No Result
View All Result
31 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ

May 14, 2020
in ਸਾਹਿਤਕ, ਖਬਰਾਂ, ਪੰਜਾਬ
ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ

ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਨੂੰ ਕਰਫਿਊ/ਲਾਕਡਾਊਨ ਦੌਰਾਨ ਟਰਾਂਸਪੋਰਟ, ਮੈੱਸ ਚਾਰਜ, ਬਿਲਡਿੰਗ ਚਾਰਜ, ਦਾਖ਼ਲਾ ਫੀਸ, ਵਰਦੀ ਖ਼ਰਚੇ ਜਾਂ ਕੋਈ ਹੋਰ ਵਾਧੂ ਫੀਸ/ਖ਼ਰਚਾ ਨਾ ਲੈਣ ਦੀ ਕੀਤੀ ਹਦਾਇਤ
ਸਕੂਲਾਂ ਨੂੰ ਅਕਾਦਮਿਕ ਸੈਸ਼ਨ 2020-21 ਲਈ ਫੀਸ ਵਿੱਚ ਵਾਧਾ ਨਾ ਕਰਨ ਲਈ ਕਿਹਾ
ਕਿਸੇ ਵੀ ਸਕੂਲ ਨੂੰ ਮੁਲਾਜ਼ਮਾਂ ਦੀ ਛਾਂਟੀ ਜਾਂ ਤਨਖ਼ਾਹ ਵਿੱਚ ਕਟੌਤੀ ਨਹੀਂ ਕਰਨੀ ਚਾਹੀਦੀ
ਟਿਊਸ਼ਨ ਫੀਸ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਨਾਕਾਮ ਰਹਿਣ ਉਤੇ ਬੱਚਿਆਂ ਨੂੰ ਨਾ ਕੱਢਣ ਦੀ ਦਿੱਤੀ ਸਲਾਹ
ਚੰਡੀਗੜ, 14 ਮਈ( ਵਿਸ਼ਵ ਵਾਰਤਾ)-ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰ ਰਹੇ ਸਕੂਲਾਂ ਨੂੰ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਵਿਦਿਆਰਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ। ਉਨਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਆਪੀ ਸੰਕਟ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿੱਚ ਕਿਸੇ ਵੀ ਤਰਾਂ ਦੇ ਵਾਧੇ ਤੋਂ ਬਚਣਾ ਚਾਹੀਦਾ ਹੈ।
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਵਿਆਪੀ ਕਰਫਿਊ/ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੇਹੱਦ ਘੱਟ ਗਈਆਂ ਹਨ। ਇਸ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣ ਦੀ ਬੇਹੱਦ ਲੋੜ ਹੈ। ਉਨਾਂ ਜ਼ੋਰ ਦੇ ਕੇ ਆਖਿਆ ਕਿ ‘‘ਅਸੀਂ ਆਦੇਸ਼ ਜਾਰੀ ਕਰ ਕੇ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਹੈ ਕਿ ਉਹ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈ ਸਕਣਗੇ। ਸਰਕਾਰ ਦੇ ਹੁਕਮਾਂ ਵਿੱਚ ਸਪੱਸ਼ਟ ਹੈ ਕਿ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਸਿਰਫ਼ ਉਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ। ਜਿਹੜੇ ਸਕੂਲ ਆਨਲਾਈਨ ਕਲਾਸਾਂ ਨਹੀਂ ਲਾ ਰਹੇ, ਉਹ ਕੋਈ ਫੀਸ ਜਾਂ ਫੰਡ ਨਹੀਂ ਲੈ ਸਕਣਗੇ।’’ ਉਨਾਂ ਕਿਹਾ ਕਿ ਸਾਡੇ ਲਈ ਵਿਦਿਆਰਥੀਆਂ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਇਨਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਨੂੰ ਟਿੳੂਸ਼ਨ ਫੀਸ ਲੈਣ ਦੀ ਆਗਿਆ ਦੇ ਕੇ ਤਵਾਜ਼ਨ ਬਿਠਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਉਹ ਆਪਣੇ ਮਹੀਨਾਵਾਰ ਖ਼ਰਚੇ ਚਲਾ ਸਕਣ ਅਤੇ ਆਪਣੇ ਸਟਾਫ਼ ਨੂੰ ਸਮੇਂ ਸਿਰ ਤਨਖ਼ਾਹ ਦੇ ਸਕਣ।
ਸ੍ਰੀ ਸਿੰਗਲਾ ਨੇ ਸਪੱਸ਼ਟ ਕਿਹਾ ਕਿ ਇਹ ਹੁਕਮ ਦਿੱਲੀ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਰੀ ਕੀਤਾ ਗਿਆ ਹੈ, ਜਿਨਾਂ ਦਾ ਇਕੋ ਇਕ ਉਦੇਸ਼ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣਾ ਹੈ। ਉਨਾਂ ਕਿਹਾ ਕਿ ਸਬੰਧਤ ਜ਼ਿਲਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਸਕੂਲ ਟਿੳੂਸ਼ਨ ਫੀਸ ਤੋਂ ਇਲਾਵਾ ਕੋਈ ਟਰਾਂਸਪੋਰਟ ਫੀਸ, ਮੈੱਸ ਖ਼ਰਚਾ, ਇਮਾਰਤ ਖ਼ਰਚਾ ਜਾਂ ਕੋਈ ਵਾਧੂ ਖ਼ਰਚਾ ਨਾ ਲਵੇ।
ਉਨਾਂ ਇਹ ਵੀ ਆਦੇਸ਼ ਦਿੱਤਾ ਕਿ ਜੇ ਕੋਈ ਵਿਦਿਆਰਥੀ ਟਿੳੂਸ਼ਨ ਫੀਸ ਸਮੇਂ ਸਿਰ ਜਮਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ। ਉਨਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਜ਼ਿਆਦਾਤਰ ਮਾਪਿਆਂ ਦੀ ਉਪਜੀਵਿਕਾ ਉਤੇ ਮਾਰੂ ਅਸਰ ਪਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਉਨਾਂ ਨਾਲ ਖੜਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਸੀਂ ਇਹ ਵੀ ਬਦਲ ਦਿੱਤਾ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਟਿੳੂਸ਼ਨ ਫੀਸ ਤਿਮਾਹੀ ਦੀ ਥਾਂ ਮਹੀਨਾਵਾਰ ਭਰਵਾ ਸਕਦੇ ਹਨ ਤਾਂ ਕਿ ਮਾਪਿਆਂ ਉਤੇ ਇਕੋ ਦਮ ਬੋਝ ਨਾ ਪਵੇ।
ਸਕੂਲਾਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਸਿੱਖਿਆ ਮੰਤਰੀ ਨੇ ਇਹ ਵੀ ਆਦੇਸ਼ ਦਿੱਤਾ ਕਿ ਸਕੂਲ ਕਿਸੇ ਵੀ ਹਾਲਾਤ ਵਿੱਚ ਆਪਣੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹ ਨਾ ਤਾਂ ਰੋਕ ਸਕਦੇ ਹਨ ਅਤੇ ਨਾ ਹੀ ਘਟਾ ਸਕਦੇ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਲਾਕਡਾਊਨ ਤੇ ਵਿੱਤੀ ਗਤੀਵਿਧੀਆਂ ਘੱਟ ਹੋਣ ਦੇ ਨਾਂ ਉਤੇ ਆਪਣੇ ਮੁਲਾਜ਼ਮਾਂ ਨੂੰ ਨਾ ਕੱਢਣ। ਉਨਾਂ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਆਪਣੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਜਾਂ ਘਟਾਉਣਗੇ, ਉਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਪਹਿਲਾਂ ਹੀ ਸਥਿਤੀ ਉਤੇ ਨਜ਼ਰ ਰੱਖ ਰਿਹਾ ਹੈ ਅਤੇ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਉਤੇ ਕਾਰਵਾਈ ਲਈ ਐਕਸ਼ਨ ਕਮੇਟੀ ਬਣਾ ਦਿੱਤੀ ਗਈ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਜ਼ਿਲਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਨਾਂ ਅਧੀਨ ਆਉਣ ਵਾਲੇ ਸਾਰੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਅਤੇ ਸਿੱਖਿਆ ਵਿਭਾਗ ਦੇ ਵਿਸਤਾਰਤ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

by Ankit
4 weeks ago
0

  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ 158 ਦਾਨੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 