ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ) : ਕਈ ਰਾਜਾਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਆਨੰਦ ਮੈਰਿਜ ਐਕਟ 2012 ਹੁਣ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਵਿਚ ਲਾਗੂ ਹੋ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਹਨਾਂ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਐਕਟ ਲਾਗੂ ਕਰਨ ਦੀ ਕੀਤੀ ਅਪੀਲ ਦੇ ਜਵਾਬ ਵਿਚ ਰੈਜ਼ੀਡੈਂਟ ਡਿਪਟੀ ਕਲੈਕਟਰ ਸਿਲਵਾਸਾ ਸੋਮਿਆ ਨੇ ਉਹਨਾਂ ਨੂੰ ਚਿੱਠੀ ਲਿਖ ਕੇ ਸੂਚਿਤ ਕੀਤਾ ਹੈ ਕਿ ਇਹ ਐਕਟ ਹੁਣ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਲਾਗੂ ਹੋ ਗਿਆ ਹੈ।
ਉਹਨਾਂ ਕਿਹਾ ਕਿ ਦਾਦਰ ਤੇ ਨਗਰ ਹਵੇਲੀ ਵਿਚ ਇਹ ਐਕਟ ਲਾਗੂ ਹੋਣ ਦੀ ਬਦੌਲਤ ਹੁਣ ਇਥੇ ਰਹਿੰਦੇ ਸਿੱਖਾਂ ਨੂੰ ਇਸ ਵਿਵਸਥਾ ਦਾ ਲਾਭ ਮਿਲ ਸਕੇਗਾ ਤੇ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣਗੇ।
ਸ੍ਰੀ ਸਿਰਸਾ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਵੀ ਅਪੀਲ ਕੀਤੀ ਕਿ ਉਹ ਰਾਜ ਵਿਚ ਇਹ ਐਕਟ ਲਾਗੂ ਕਰਵਾਉਣ ਤਾਂ ਕਿ ਉਥੇ ਰਹਿੰਦੇ ਸਿੱਖਾਂ ਨੂੰ ਸੰਸਦ ਵੱਲੋਂ ਤਿਆਰ ਕੀਤੇ ਐਕਟ ਦੀਆਂ ਵਿਵਸਥਾਵਾਂ ਦਾ ਲਾਭ ਮਿਲ ਸਕੇ। ਸ੍ਰੀ ਸਿਰਸਾ ਨੇ ਕਿਹਾ ਕਿ ਬਹੁ ਗਿਣਤੀ ਰਾਜਾਂ ਵਿਚ ਐਕਟ ਲਾਗੂ ਹੋ ਚੁੱਕਾ ਹੈ ਪਰ ਜੰਮੂ ਕਸ਼ਮੀਰ ਵਰਗੇ ਰਾਜ ਜੋ ਦੇਰੀ ਨਾਲ ਦੇਸ਼ ਦਾ ਹਿੱਸਾ ਬਣੇ, ਇਹ ਵਿਵਸਥਾ ਲਾਗੂ ਕਰਨ ਤੋਂ ਕਤਰਾ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਸੰਵਿਧਾਨ ਨੇ ਹੀ ਐਕਟ ਪਾਸ ਕਰ ਦਿੱਤਾ ਤਾਂ ਇਸਨੂੰ ਇਸਨੂੰ ਕਾਨੂੰਨੀ ਅੜਿਕਿਆਂ ਦੇ ਲਾਗੂ ਕੀਤਾ ਜਾ ਸਕਦਾ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਕਈ ਸਿੰਘ ਸਭਾਵਾਂ ਨੇ ਵੀ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹਨ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਵੀ ਮੰਗ ਪੱਤਰ ਸੌਂਪਦੇ ਹਨ ਕਿ ਇਹ ਐਕਟ ਰਾਜ ਵਿਚ ਲਾਗੂ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਤੇ ਸੰਸਦ ਵੱਲੋਂ ਤੈਅ ਕੀਤੀਆਂ ਕਾਨੂੰਨੀ ਵਿਵਸਥਾਵਾਂ ਦੇ ਤਹਿਤ ਜੰਮੂ ਕਸ਼ਮੀਰ ਵਿਚ ਇਹ ਐਕਟ ਲਾਗੂ ਹੋਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ...