ਆਪਣੇ ਪੁੱਤ ਦੇ ਇਨਸਾਫ਼ ਲਈ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵਿਧਾਨ ਸਭਾ ਦੇ ਬਾਹਰ ਬੈਠੇ ਧਰਨੇ ਤੇ
ਚੰਡੀਗੜ੍ਹ ,7 ਮਾਰਚ ( ਵਿਸ਼ਵ ਵਾਰਤਾ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਤੇ ਬੈਠ ਗਏ।
ਓਹਨਾਂ ਨੇ ਕਿਹਾ ਕਿ ਸਰਕਾਰ ਸਾਡੀ ਗੱਲ ਸੁਣ ਨਹੀਂ ਰਹੀ ਹੈ।ਜਿਸ ਦੇ ਚਲਦਿਆਂ ਸਾਨੂੰ ਏਥੇ ਆ ਕੇ ਬੈਠਣਾ ਪਿਆ ਹੈ। ਓਹਨਾਂ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ ਓਦੋਂ ਤੱਕ ਓਹ ਏਥੇ ਹੀ ਬੈਠਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਪਿਛਲੇ ਸਾਲ 29 ਮਈ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਤਾ ਪਿਤਾ ਸੇਕੋਰਿਟੀ ਵਾਪਿਸ ਲਏ ਜਾਣ ਦੀ ਜਾਣਕਾਰੀ ਲੀਕ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਤੇ ਪੂਰੇ ਮਾਮਲੇ ਦੇ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ।