ਆਪਰੇਸ਼ਨ ਅਮ੍ਰਿਤਪਾਲ ਦਾ ਅੱਜ 10ਵਾਂ ਦਿਨ -ਤਲਾਸ਼ ਜਾਰੀ
ਅਮ੍ਰਿਤਪਾਲ ਦਾ ਨਜ਼ਦੀਕੀ ਗੰਨਮੈਨ ਗ੍ਰਿਫਤਾਰ
ਚੰਡੀਗੜ੍ਹ,27ਮਾਰਚ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਹੁਣ ਨੇਪਾਲ ਪਹੁੰਚ ਗਈ ਹੈ। ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਅਤੇ ਸੈਂਟਰਲ ਇੰਟੈਲੀਜੈਂਸ ਵਿੰਗ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਨਜ਼ਦੀਕੀ ਗੰਨਮੈਨ ਵਰਿੰਦਰ ਜੌਹਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ NSA (ਰਾਸ਼ਟਰੀ ਸੁਰੱਖਿਆ ਐਕਟ) ਲਗਾਇਆ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਹੁਣ ਤੱਕ ਉਸ ਸਮੇਤ 8 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਦੂਜੇ ਗੰਨਮੈਨ ਗੋਰਖਾ ਬਾਬਾ ਤੋਂ ਪੁੱਛਗਿੱਛ ਜਾਰੀ ਹੈ।