ਆਪ੍ਰੇਸ਼ਨ ਬਲੂ-ਸਟਾਰ ਦੇ ਬਰਸੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਬੈਠਕ
ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)- 6 ਜੂਨ ਨੂੰ ਆਪ੍ਰੇਸ਼ਨ ਬਲੂ-ਸਟਾਰ ਦੇ ਬਰਸੀ ਦੇ ਮੱਦੇਨਜ਼ਰ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਰਿਹਾਇਸ਼ ਤੇ ਇੱਕ ਉੱਚ ਪੱਧਰੀ ਬੈਠਕ ਸੱਦੀ ਗਈ ਹੈ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਚੀਫ ਸਕੱਤਰ ਅਤੇ ਡੀਜੀਪੀ ਤੋਂ ਇਲਾਵਾ ਹੋਰ ਵੀ ਕਈ ਵੱਡੇ ਅਧਿਕਾਰੀ ਮੌਜੂਦ ਹਨ।























