ਆਪ੍ਰੇਸ਼ਨ ਲੋਟਸ ਨੂੰ ਲੈ ਕੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ
ਚੰਡੀਗੜ੍ਹ,3 ਅਕਤੂਬਰ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਤੇ ਆਪ੍ਰੇਸ਼ਨ ਲੋਟਸ ਤਹਿਤ ਆਪਣੇ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਗਾਉਣ ਵਾਲੀ ਸੱਤਾਧਾਰੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਅੱਜ ਵਿਜੀਲੈਂਸ ਕੋਲ ਜਾ ਕੇ ਆਏ ਹਨ। ਇਸ ਦੌਰਾਨ ਉਹਨਾਂ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਅਤੇ ਨਾਲ ਹੀ ਇਹ ਵੀ ਦਾਅਵਾ ਕੀਤਾ ਕਿ ਉਹਨਾਂ ਨੇ 25-25 ਕਰੋੜ ਦੇ ਆਫਰ ਦੇਣ ਵਾਲਿਆਂ ਦੇ ਨਾਮ ਵਿਜੀਲੈਂਸ ਨੂੰ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਆਫਰ ਦੇਣ ਵਾਲਿਆਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਕੀਲ ਵੀ ਹਨ। ਇਹਨਾਂ ਗੱਲਾਂ ਦਾ ਖੁਲਾਸਾ ਉਹਨਾਂ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੀਤਾ।