ਆਪ੍ਰੇਸ਼ਨ ਲੋਟਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਭਰੋਸਗੀ ਮਤਾ ਲੈ ਕੇ ਆਵੇਗੀ ਪੰਜਾਬ ਸਰਕਾਰ
ਚੰਡੀਗੜ੍ਹ,19 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਿਧਾਇਕਾਂ ਨੂੰ 25-25 ਕਰੋੜ ਦੇ ਆਫਰ ਦੇਣ ਦੇ ਇਲਾਜ਼ਾਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ”ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..!”
ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..! pic.twitter.com/VM2zA1upDP
— Bhagwant Mann (@BhagwantMann) September 19, 2022