‘ਆਪ’ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੇ ਸੰਭਾਲਿਆ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਮਿਲਕਫੈੱਡ ਦੇ ਚੇਅਰਮੈਨ ਦੇ ਅਹੁਦੇ ਤੇ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਰਸਮੀ ਤੌੌਰ ਤੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੀ ਅਤੇ ਉਹਨਾਂ ਦੀ ਭੈਣ ਮਨਪ੍ਰੀਤ ਕੌਰ ਮੌਜੂਦ ਸਨ। ਇਸ ਤੋਂ ਇਲਾਵਾ ਸ਼ੇਰਗਿੱਲ ਦੇ ਪਰਿਵਾਰਕ ਮੈਂਬਰ ਅਤੇ ਪਾਰਟੀ ਆਗੂ ਵੀ ਮੌਜੂਦ ਸਨ। ਇਸ ਮੌਕੇ ਤੇ ਮਿਲਕਫੈੱਡ ਦੇ ਐਮਡੀ ਅਮਿਤ ਢਾਕਾ ਆਈਏਐਸ ਅਤੇ ਮਿਲਕਫੈੱਡ ਦੇ ਡਾਇਰੈਕਟਰਾਂ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਿਰ ਸਨ।