– ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) – ਅੱਜ ਪੰਜਾਬ ਵਿਧਾਨ ਸਭਾ ਦਾ ਸਮਾਗਮ ਸ਼ੁਰੂ ਹੁੰਦਿਆਂ ਹੀ ਆਪ ਵਿਧਾਇਕਾਂ ਨੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅਤੇ ਅਕਾਲੀ ਵਿਧਾਇਕਾਂ ਨੇ ਆਪਣੇ- ਆਪਣੇ ਬੈਂਚਾਂ ਉਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ| ਸਪੀਕਰ ਵੱਲੋਂ ਵਾਰ-ਵਾਰ ਬੇਨਤੀ ਕਰਨ ਤੇ ਕਿ ਪਹਿਲਾਂ ਸਵਾਲ-ਜਵਾਬ ਕਰ ਲਏ ਜਾਣ ਪਰ ਦੋਨੋਂ ਵਿਰੋਧੀ ਧਿਰਾਂ ਨਾ ਮੰਨੀਆਂ ਤੇ ਆਪ ਦੇ ਵਿਧਾਇਕ ਸੁਖਪਾਲ ਸਿੰਘ ਦੀ ਅਗਵਾਈ ਵਿਚ ਸਪੀਕਰ ਵੈਲ ਵਿਚ ਆ ਕੇ ਨਾਅਰੇਬਾਜ਼ੀ ਕਰਨ ਲੱਗੇ ਤੇ ਉਹ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਜਿਹੜੀ ਆਡੀਓ ਟੇਪ ਜਾਰੀ ਕੀਤੀ ਸੀ, ਉਸ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸਨ|
ਇਸ ਤੋਂ ਬਾਅਦ ਸਪੀਕਰ ਨੇ ਅੱਧੇ ਘੰਟੇ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ|
Latest News: ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Latest News: ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਜੈਤੋ ,5 ਅਕਤੂਬਰ (ਰਘੂਨੰਦਨ...