‘ਆਪ’ ਦੀ ਜੀਵਨ ਜੋਤ ਕੌਰ ਨੇ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਨੂੰ ਹਰਾਇਆ
ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਵੱਲ ਵਧ ਰਹੀ ਹੈ। ‘ਆਪ’ ਦੀ ਹਨੇਰੀ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ ਟਿਕ ਨਹੀਂ ਸਕੇ ਹਨ। ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਹਰਾ ਦਿੱਤਾ ਹੈ।























