‘ਆਪ’ ਦੀ ਦਿੱਲੀ ਨਗਰ ਨਿਗਮ ਚੋਣਾਂ ‘ਚ ਵੱਡੀ ਜਿੱਤ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੇ ਦਿੱਲੀ ਨਗਰ ਨਿਗਮ MCD ਲਈ ਵੱਕਾਰੀ ਲੜਾਈ ਜਿੱਤ ਕੇ ਭਾਜਪਾ ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਵਿਚ ਬਹੁਮਤ ਮਿਲ ਗਿਆ ਹੈ। ਆਪ ਵਲੋਂ 134 ਸੀਟਾਂ ਜਿੱਤ ਲਈਆਂ ਗਈਆਂ ਹਨ, ਜਦੋਂਕਿ ਭਾਜਪਾ ਨੇ 104 ਸੀਟਾਂ, ਕਾਂਗਰਸ ਨੇ 9 ਸੀਟਾਂ ਜਿੱਤੀਆਂ ਹਨ। MCD ਦੇ 250 ਵਾਰਡਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ 42 ਕੇਂਦਰਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋਈ। ਕੁੱਲ 1, 349 ਉਮੀਦਵਾਰ ਮੈਦਾਨ ਵਿੱਚ ਸਨ।























