• Latest
  • Trending
ਆਪ ਦੀ ਸਰਕਾਰ ਆਪ ਦੇ ਦੁਆਰ- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਆਪ ਦੀ ਸਰਕਾਰ ਆਪ ਦੇ ਦੁਆਰ- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

3 years ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

25 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

57 minutes ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

3 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

4 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

4 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

5 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਦੀ ਸਰਕਾਰ ਆਪ ਦੇ ਦੁਆਰ- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

March 7, 2024
in MOHALI, ਖਬਰਾਂ, ਪੰਜਾਬ
ਆਪ ਦੀ ਸਰਕਾਰ ਆਪ ਦੇ ਦੁਆਰ- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਆਪ ਦੀ ਸਰਕਾਰ ਆਪ ਦੇ ਦੁਆਰ- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ(ਸਤੀਸ਼ ਕੁਮਾਰ ਪੱਪੀ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਚੇਅਰਮੈਨ ਨੀਲ ਗਰਗ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਅਤੇ ਅਨਿਲ ਭਾਰਦਵਾਜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯਕ ਮੁਸ਼ਤ ਨਿਪਟਾਰਾ’ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ 01 ਲੱਖ ਤੋਂ ਘੱਟ ਦੇ ਪੁਰਾਣੇ ਬਕਾਏ ਨੂੰ ਪੂਰਣ ਤੌਰ ’ਤੇ ਮੁਆਫ਼ ਕਰ ਦਿੱਤਾ ਗਿਆ ਹੈ, ਜਦਕਿ 01 ਲੱਖ ਰੁਪਏ ਤੋਂ ਉੱਪਰ ਅਤੇ 01 ਕਰੋੜ ਤੱਕ ਦੇ ਬਕਾਏ ਸਬੰਧੀ ਵੱਖ-ਵੱਖ ਦਰਾਂ ਦੇ ਹਿਸਾਬ ਨਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ 15 ਮਾਰਚ ਤੋਂ ਪਹਿਲਾਂ-ਪਹਿਲਾਂ ਸਬੰਧਤ ਬਕਾਏਦਾਰ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇੰਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਪਾਰੀ ਨੂੰ ਸਟੇਟ ਜੀ ਐਸ ਟੀ ਵਿਭਾਗ ਵੱਲੋਂ ਨੋਟਿਸ ਆਉਂਦਾ ਤਾਂ ਇਸਦਾ ਮਤਲਬ ਇਹ ਨਹੀਂ ਕਿ ਵਪਾਰੀ ਜਾਂ ਦੁਕਾਨਦਾਰ ਦੋਸ਼ੀ ਹੈ, ਬਲਕਿ ਉਸਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ ਅਤੇ ਜੇਕਰ ਵਪਾਰੀ ਦਾ ਪੱਖ ਸਹੀ ਹੋਵੇਗਾ ਤਾਂ ਅਜਿਹੇ ਨੋਟਿਸ ਨੂੰ ਵਾਪਸ ਲੈ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਸਮਾਨ ਦੀ ਵਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮੇਰਾ ਬਿੱਲ ਐਪ ’ਤੇ ਬਿੱਲ ਲੋਡ ਕਰਨ ਵਾਲੇ ਨੂੰ ਲੱਕੀ ਡਰਾਅ ’ਚ ਸ਼ਾਮਿਲ ਕਰਨ ਨਾਲ ਸੂਬੇ ’ਚ ਬਿੱਲ ਦੇਣ ਦਾ ਰੁਝਾਨ ਵਧਿਆ ਹੈ।
ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜ ’ਚ ਪਹਿਲਾਂ ਸਨਅਤਕਾਰਾਂ ਨਾਲ ਅਤੇ ਹੁਣ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ।
ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਕਿ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ਼ ਅਤੇ ਸਪੱਸ਼ਟ ਹੈ। ਪੰਜਾਬ ’ਚ ਸਨਅਤ ਅਤੇ ਵਪਾਰ ਨੂੰ ਪ੍ਰਫੁਲਤ ਕਰਨ ਲਈ ਪਹਿਲੀ ਵਾਰ ਉਨ੍ਹਾਂ ਦੀ ਮੁਸ਼ਕਿਲਾਂ ਵਟਸਐਪ ਹੈਲਪਲਾਈਨ ’ਤੇ ਪ੍ਰਾਪਤ ਕਰਕੇ ਉਨ੍ਹਾਂ ਲਈ ਪਾਲਿਸੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਅੰਨਦਾਤਾ ਹੈੈ ਤਾਂ ਵਪਾਰੀ ਟੈਕਸਦਾਤਾ ਹੈ, ਇਸ ਲਈ ਸਰਕਾਰ ਦੋਵਾਂ ਸ੍ਰੇਣੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਮੈਂਬਰ ਵਿਨੀਤ ਵਰਮਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ’ਚ ਪਹਿਲੀ ਵਾਰ ਕੋਈ ਸਰਕਾਰ ਖੁਦ ਲੋਕਾਂ ਦੇ ਦਵਾਰ ’ਤੇ ਚੱਲ ਕੇ ਮੁਸ਼ਕਿਲਾਂ ਪੁੱਛਣ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਸਬੰਧਤ ਧਿਰਾਂ ਦੇ ਸੁਝਾਅ ਮੰਗਣ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ, ਕਮਿਸ਼ਨ ਅਤੇ ਬੋਰਡ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹੇ ਦੇ ਉਪ ਕਮਿਸ਼ਨਰ ਸਟੇਟ ਟੈਕਸ ਮੁਨੀਸ਼ ਨਈਅਰ, ਰਮਨਦੀਪ ਕੌਰ ਈ ਟੀ ਓ, ਨੀਤੂ ਬਾਵਾ ਈ ਟੀ ਓ, ਦੀਪਿੰਦਰ ਕੌਰ ਈ ਟੀ ਓ ਮੌਜੂਦ ਸਨ। ਇਸ ਮੌਕੇ ਮੋਹਾਲੀ ਇੰਡਸਟਰੀ ਐਸੋਸੀਏਸ਼ਨ, ਇੰਡਸਟਰੀ ਐਸੋਸੀਏਸ਼ਨ-82, ਜਵੈਲਰ ਐਸੋਸੀਏਸ਼ਨ, ਮੋਹਾਲੀ ਟ੍ਰੇਡਰਜ਼ ਐਸੋਸੀਏਸ਼ਨ, ਚਨਾਲੋਂ ਇੰਡਸਟਰੀ ਐਸੋਸੀਏਸ਼ਨ ਅਤੇ ਮੋਹਾਲੀ ਕਰਿਆਨਾ ਐਸੋਸੀਏਸ਼ਨ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਅਤੇ ਮੁਸ਼ਕਿਲਾਂ ਰੱਖੀਆਂ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

by Ranjit Singh
November 27, 2026
0

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ - ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ...

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

by Ranjit Singh
November 27, 2026
0

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Most Popular

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 