ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ-
ਜੰਡਿਆਲਾ ਗੁਰੂ 24 ਮਈ 2024 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਕਾਰਗੁਜ਼ਾਰੀ ਤੋਂ ਪ੍ਭਾਵਿਤ ਹੋ ਕੇ ਕਈ ਟਕਸਾਲੀ ਪਰਿਵਾਰ ਆਪ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈ ਟੀ ਉ ਕੈਬਨਿਟ ਮੰਤਰੀ ਪੰਜਾਬ ਜੀ ਨੇ ਪਿੰਡ ਭੱਟੀਕੇ ਵਿਖੇ ਸੈਕੜੇ ਕਾਂਗਰਸੀ ਤੇ ਅਕਾਲੀ ਪਰਿਵਾਰਾਂ ਨੂੰ ਸ਼ਾਮਲ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਭੱਟੀਕੇ ਦੇ ਸਰਦਾਰ ਬਲਦੇਵ ਸਿੰਘ ਤੇ ਸਰਦਾਰ ਮਨਜੀਤ ਸਿੰਘ ਸੈਕੜੇ ਪਰਿਵਾਰਾਂ ਨਾਲ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ੍ ਹਰਭਜਨ ਸਿੰਘ ਈ ਟੀ ਉ ਕੈਬਨਿਟ ਮੰਤਰੀ ਪੰਜਾਬ ਜੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ।ਇਹਨਾਂ ਨੂੰ ਸ਼ਾਮਲ ਕਰਵਾਉਣ ਵਿੱਚ ਪਿੰਡ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਸੁਖਵਿੰਦਰ ਸਿੰਘ ਹੇਰ ਅਤੇ ਮੀਡੀਆ ਇੰਚਾਰਜ ਬੂਟਾ ਸਿੰਘ ਜਲਾਲ ਉਸਮਾ ਜੀ ਨੇ ਦਿਨ ਰਾਤ ਮਿਹਨਤ ਕਰਦੇ ਆਪ ਪਾਰਟੀ ਦੀ ਪਿੰਡ ਭੱਟੀਕੇ ਵਿੱਚ ਮਜਬੂਤੀ ਲਈ ਅਹਿਮ ਰੋਲ ਅਦਾ ਕੀਤਾ ਹੈ।ਇਸ ਮੌਕੇ ਤੇ ਸ਼ਮਸ਼ੇਰ ਸਿੰਘ ਹੇਰ ਠੇਕੇਦਾਰ, ਲਖਵਿੰਦਰ ਸਿੰਘ ਉਸਮਾ,ਅਤੇ ਹੋਰ ਵੀ ਪਾਰਟੀ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।