‘ਆਪ’ ਦੇ ਰਾਜ ਸਭਾ ਮੈਂਬਰ ਚੁਣੇ ਗਏ ਹਰਭਜਨ ਸਿੰਘ ਦਾ ਜਿੱਤ ਦਾ ਸਰਟੀਫਿਕੇਟ ਲੈਣ ਲਈ ਪਹੁੰਚਿਆ ਨਵਜੋਤ ਸਿੱਧੂ ਦਾ ਕਰੀਬੀ ਕਾਂਗਰਸੀ ਆਗੂ!
ਚੰਡੀਗੜ੍ਹ,26 ਮਾਰਚ(ਵਿਸ਼ਵ ਵਾਰਤਾ)- ਬੀਤੇ ਦਿਨ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਦੇ ਪੰਜਾ ਉਮੀਦਵਾਰਾਂ ਨੂੰ ਬਿਨਾ ਮੁਕਾਬਲੇ ਜੇਤੂ ਕਰਾਰ ਦਿੱਤਾ ਗਿਆ । ਇਸ ਦੌਰਾਨ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਆਪਣਾ ਜਿੱਤ ਦਾ ਸਰਟੀਫਿਕੇਟ ਲੈਣ ਨਹੀਂ ਆਏ। ਇਸ ਕਾਰਨ ਉਨ੍ਹਾਂ ਦੇ ਨਾ ਆਉਣ ’ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀਨੇ ਉਹਨਾਂ ਦੀ ਗੈਰ-ਹਾਜ਼ਰੀ ਵਿੱਚ ਨੇ ਉਹਨਾਂ ਦੇ ਪ੍ਰਤੀਨਿਧੀ ਨੂੰ ਸਰਟੀਫਿਕੇਟ ਦਿੱਤਾ । ਦੱਸ ਦਈਏ ਕਿ ਇਹ ਪ੍ਰਤੀਨਿਧੀ ਕੋਈ ਹੋਰ ਨਹੀਂ ਸਗੋਂ ਨਵਜੋਤ ਸਿੱਧੂ ਦੇ ਕਰੀਬੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਗੁਲਜਾਰ ਇੰਦਰ ਚਾਹਲ ਨੇ ਸਿੱਧੂ ਵੱਲੋਂ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਾਲ ਹੀ ਖਜਾਨਚੀ ਵਜੋਂ ਅਸਤੀਫਾ ਦੇ ਦਿੱਤਾ ਸੀ । ਪਿਛਲੇ ਦਿਨੀਂ ਉਹਨਾਂ ਦੀਆਂ ਆਪ ਲੀਡਰਸ਼ਿਪ ਨਾਲ ਨਜ਼ਦੀਕੀਆਂ ਕਾਫੀ ਚਰਚਾ ਦਾ ਵਿਸ਼ਾ ਬਣੇ ਸਨ।