‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਤਖਤ ਸ਼੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 10 ਸਤੰਬਰ(ਵਿਸ਼ਵ ਵਾਰਤਾ)-ਤਖਤ ਸ਼੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਦੀ ਮੌਤ ਤੇ ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ । ਉਹਨਾਂ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ “ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਮੁੱਚੀ ਸਿੱਖ ਕੌਮ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ।”
Saddened to hear about the demise of Jathedar Avtar Singh Hit ji, President of Prabandhak committee, Takht Shri Harmandir Ji Patna Sahib. His contribution to the entire Sikh community will always be remembered.
My deepest condolences to his family. pic.twitter.com/WY2dgDvZqe
— Vikramjit Singh MP (@vikramsahney) September 10, 2022