ਚੰਡੀਗੜ੍ਹ, 20 ਦਸੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਵਿਚ ਸੱਤਾ ਧਿਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੁਆਰਾ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਪਰਚੇ ਰੱਦ ਕਰਨ ਦਾ ਮੁੱਦਾ ਉਠਾਇਆ।
‘ਆਪ’ ਆਗੂਆਂ ਨੇ ਕਿਹਾ ਕਿ ਸਰਕਾਰ ਦੁਆਰਾ ਪੰਚਾਇਤੀ ਚੋਣਾਂ ਵਿਚ ਲਾਗੂ ਕੀਤੀ ਗਈ ਰਿਜ਼ਰਵੇਸ਼ਨ ਪਾਲਿਸੀ ਵਿਚ ਬਹੁਤ ਖ਼ਾਮੀਆਂ ਹਨ। ਜਿਸ ਕਾਰਨ ਵਿਰੋਧੀ ਪਾਰਟੀਆਂ ਦੇ ਹੱਕਾਂ ਉੱਤੇ ਡਾਕਾ ਵੱਜਿਆ ਹੈ। ਉਨ੍ਹਾਂ ਕਿਹਾ ਕਿ ਰਿਜ਼ਰਵੇਸ਼ਨ ਪਾਲਿਸੀ ਕਾਂਗਰਸੀ ਨੇਤਾਵਾਂ ਦੀ ਸਿਫ਼ਾਰਿਸ਼ ਨਾਲ ਲਾਗੂ ਕੀਤੀ ਗਈ ਹੈ ਅਤੇ ਇਸ ਦਾ ਮੂਲ ਮੰਤਵ ਉਨ੍ਹਾਂ ਦੇ ਉਮੀਦਵਾਰਾਂ ਨੂੰ ਫ਼ਾਇਦਾ ਪਹੁੰਚਾਉਣਾ ਸੀ।
‘ਆਪ’ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੁਆਰਾ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਪਰਚੇ ਬਿਨਾ ਵਜ੍ਹਾ ਰੱਦ ਕੀਤੇ ਜਾਣ ਨਾਲ ਬਹੁਤ ਸਾਰੇ ਉਮੀਦਵਾਰ ਚੋਣ ਲੜਨ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਪੇਪਰ ਦਾਖਲ ਕਰਨ ਦੀ ਮਿਤੀ ਵਿਚ ਵਾਧਾ ਕਰੇ ਤਾਂ ਜੋ ਰਹਿੰਦੇ ਉਮੀਦਵਾਰਾਂ ਨੂੰ ਵੀ ਬਰਾਬਰ ਮੌਕਾ ਮਿਲ ਸਕੇ।
ਇਸ ਮੌਕੇ ਉਨ੍ਹਾਂ ਨਾਲ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਤੇਜ ਅਰੋੜਾ ਵੀ ਮੌਜੂਦ ਸਨ।
Punjab News: ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ
Punjab News: ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ...