ਪਰਨੀਤ ਕੌਰ ਵਲੋਂ ਆਪ ਵਰਕਰਾਂ ਦਾ ਕਾਂਗਰਸ ਪਾਰਟੀ ਵਿੱਚ ਭਰਵਾਂ ਸੁਆਗਤ
ਪਟਿਆਲਾ, 9 ਮਈ- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਸ਼ੁਤਰਾਣਾ ਹਲਕੇ ਦੇ 3 ਪਿੰਡਾਂ ਹਰਿਆਊ ਖੁਰਦ, ਹਰਿਆਊ ਜੱਟਾਂ, ਡੇਰਾ ਅਰਜਨ ਨਗਰ ਦੀਆਂ ਪੰਚਾਇਤਾਂ ਅਤੇ 200 ਤੋਂ ਵੀ ਵੱਧ ਪਰਿਵਾਰਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਅਤੇ ਵਿਧਾਇਕ ਨਿਰਮਲ ਸਿੰਘ ਦੀ ਪ੍ਰੇਰਨਾਂ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਲ ਹੋਣ ਵਾਲੀਆਂ ਪੰਚਾਇਤਾਂ ਦੇ ਨੁਮਇੰਦੇ ਹਰਿਆਊ ਖੁਰਦ ਦੇ ਸਰਪੰਚ ਗੁਲਾਬ ਸਿੰਘ ਨੇ ਆਖਿਆ ਕਿ ਉਹ ਅਤੇ ਉਹਨਾਂ ਦੇ ਸਾਥੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਦੀਆਂ ਅਗਾਂਹ ਵਧੂ ਨੀਤੀਆਂ ਨੂੰ ਮੁੱਖ ਰੱਖਦੇ ਹੋਇਆਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਕਿਉਂਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਰਿਹਾ ਕਿਉਂਕਿ ਇਸ ਪਾਰਟੀ ਦੇ ਦਿੱਲੀ ਤੋਂ ਆਏ ਆਗੂਆਂ ਨੇ ਪੰਜਾਬ ਨਾਲ ਵੱਡਾ ਧਰੋਹ ਕਮਾਇਆ। ਉਹਨਾਂ ਨੇ ਪਰਨੀਤ ਕੌਰ ਨੂੰ ਭਰੋਸਾ ਦੁਆਇਆ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਉਹਨਾਂ ਦੀ ਜਿੱਤ ਨੂੰ ਵੱਡੇ ਫਰਕ ਨਾਲ ਯਕੀਨੀ ਬਣਾਉਣ ਵਾਸਤੇ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ।
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੱਡੀ ਗਿਣਤੀ ਵਿੱਚ ਆਪ ਵਰਕਰਾਂ ਦਾ ਗਰਮਜੋਸ਼ੀ ਨਾਲ ਸ਼ੁਆਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਿਉਂਕਿ ਕਾਂਗਰਸ ਪਾਰਟੀ ਹੀ ਇੱਕੋਂ ਇੱਕ ਨੈਸ਼ਨਲ ਪਾਰਟੀ ਹੈ, ਜਿਸ ਵਿੱਚ ਵਰਕਰਾਂ ਨੂੰ ਪੂਰਾ ਆਦਰ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਸਰਪੰਚ ਗੁਰਨਾਮ ਸਿੰਘ ਅਤੇ ਜੱਜਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤ ਮੈਂਬਰ ਬੂਟਾ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ, ਗੁਰਬਾਜ ਸਿੰਘ, ਪਰਮਜੀਤ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ- ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਅਤੇ ਨਿਰਮਲ ਸਿੰਘ ਸ਼ੁਤਰਾਣਾ ਦੀ ਮੌਜ਼ੂਦਗੀ ਵਿੱਚ 3 ਪੰਚਾਇਤਾਂ ਸਮੇਤ ਆਪ ਪਾਰਟੀ ਦੇ ਸੈਂਕੜੇ ਵਰਕਰ ਕਾਂਗਰਸ ਵਿੱਚ ਸ਼ਾਮਲ ਹੁੰਦੇ ਹੋਏ।