‘ਆਪ’ ਨੂੰ ਝਟਕਾ – ਜਲੰਧਰ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ‘ਚ ਹੋਏ ਸ਼ਾਮਲ
ਚੰਡੀਗੜ੍ਹ, 21ਮਈ(ਵਿਸ਼ਵ ਵਾਰਤਾ)- ‘ਆਪ’ ਨੂੰ ਜਲੰਧਰ ‘ਚ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਹਨਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ। ਜ਼ਿਕਰਯੋਗ ਹੈ ਕਿ ਜਗਬੀਰ ਬਰਾੜ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਗਬੀਰ ਸਿੰਘ ਬਰਾੜ ਸੂਬੇ ’ਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸਨ।