• Latest
  • Trending
ਆਪ ਨੇ ਨਾ ਸਿਰਫ ਪੰਜਾਬ ਨੂੰ ਲੁੱਟਿਆ ਬਲਕਿ ਕੰਗਾਲ ਵੀ ਕੀਤਾ: ਹਰਸਿਮਰਤ ਕੌਰ ਬਾਦਲ

ਆਪ ਨੇ ਨਾ ਸਿਰਫ ਪੰਜਾਬ ਨੂੰ ਲੁੱਟਿਆ ਬਲਕਿ ਕੰਗਾਲ ਵੀ ਕੀਤਾ: ਹਰਸਿਮਰਤ ਕੌਰ ਬਾਦਲ

3 years ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

22 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਨੇ ਨਾ ਸਿਰਫ ਪੰਜਾਬ ਨੂੰ ਲੁੱਟਿਆ ਬਲਕਿ ਕੰਗਾਲ ਵੀ ਕੀਤਾ: ਹਰਸਿਮਰਤ ਕੌਰ ਬਾਦਲ

February 9, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਆਪ ਨੇ ਨਾ ਸਿਰਫ ਪੰਜਾਬ ਨੂੰ ਲੁੱਟਿਆ ਬਲਕਿ ਕੰਗਾਲ ਵੀ ਕੀਤਾ: ਹਰਸਿਮਰਤ ਕੌਰ ਬਾਦਲ

ਆਪ ਨੇ ਨਾ ਸਿਰਫ ਪੰਜਾਬ ਨੂੰ ਲੁੱਟਿਆ ਬਲਕਿ ਕੰਗਾਲ ਵੀ ਕੀਤਾ: ਹਰਸਿਮਰਤ ਕੌਰ ਬਾਦਲ

ਦਿੱਲੀ, 9 ਫਰਵਰੀ (ਵਿਸ਼ਵ ਵਾਰਤਾ): ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਬਲਕਿ ਇਸਨੇ ਦੋ ਸਾਲਾਂ ਵਿਚ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਵੀ ਕੀਤਾ ਹੈ।
ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ ਵੱਧ ਕੇ 3.4 ਲੱਖ ਕਰੋੜ ਹੋ ਗਿਆ ਹੈ ਜੋ ਦੇਸ਼ ਵਿਚ ਸਭ ਤੋਂ ਵੱਧ ਹੈ ਕਿਉਂਕਿ ਇਹ ਜੀ ਡੀ ਪੀ ਦਾ 48 ਫੀਸਦੀ ਬਣਦਾ ਹੈ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਤੇ ਵਿਆਪਕ ਭ੍ਰਿਸ਼ਟਾਚਾਰ ਕੀਤਾਸੀ। ਉਹਨਾਂ ਕਿਹਾ ਕਿ ਆਪ ਸਰਕਾਰ ਤਾਂ ਉਸ ਤੋਂ ਵੀ ਅੱਗੇ ਲੰਘ ਗਈ ਹੈ। ਇਸ ਸਰਕਾਰ ਨੇ ਦੋ ਸਾਲਾਂ ਵਿਚ 70 ਹਜ਼ਾਰ ਕਰੋੜ ਰੁਪਏ ਦਾ ਲੈ ਲਿਆ ਹੈ ਤੇ ਇਸ ਕੋਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਂ ’ਤੇ ਵਿਖਾਉਣ ਲਈ ਕੱਖ ਨਹੀਂ ਹੈ। ਉਹਨਾਂ ਕਿਹਾ ਕਿ ਹਜ਼ਾਰਾਂ ਕਰੋੜਾਂ ਰੁਪਏ ਪਬਲੀਸਿਟੀ ਸਟੰਾਂ ’ਤੇ ਅਤੇ ਹੋਰ ਰਾਜਾਂ ਵਿਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਤੇ ਇਸ਼ਤਿਹਾਰਬਾਜ਼ੀ ’ਤੇ ਫੂਕਿਆ ਗਿਆ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਦੇ ਰਾਜ ਵਿਚ ਭ੍ਰਿਸ਼ਟਾਚਾਰ ਕਾਂਗਰਸ ਦੇ ਰਾਜ ਨਾਲੋਂ ਵੀ ਵਧਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਇਸ ਸਰਕਾਰ ਵੱਲੋਂ ਬਣਾਈ ਆਬਕਾਰੀ ਨੀਤੀ ਕਾਰਨ ਸੈਂਕੜੇ ਕਰੋੜਾਂ ਰੁਪਏ ਦਾ ਘਾਟਾ ਪਿਆ ਕਿਉਂਕਿ ਨੀਤੀ ਦਾ ਮਕਸਦ ਚੋਣਵੇਂ ਲੋਕਾਂ ਨੂੰ ਲਾਭ ਪਹੁੰਚਾਉਣਾ ਸੀ। ਉਹਨਾਂ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਜਿਸਦੀ ਸੀ ਬੀ ਆਈ ਜਾਂਚ ਕਰ ਰਹੀ ਹੈ ਤੇ ਇਸ ਵਿਚ ਕਈ ਗ੍ਰਿਫਤਾਰੀਆਂ ਹੋਈਆਂ ਹਨ, ਦੀ ਤਰਜ਼ ’ਤੇ ਬਣੀ ਪੰਜਾਬ ਆਬਕਾਰੀ ਨੀਤੀ ਦੀ ਹਾਲੇ ਕੇਂਦਰੀ ਏਜੰਸੀਆਂ ਨੇ ਜਾਂਚ ਸ਼ੁਰੂ ਕਰਨੀ ਹੈ। ਉਹਨਾਂਕਿਹਾ ਕਿ ਮੈਂ ਪਹਿਲਾਂ ਹੀ ਬੇਨਤੀ ਕਰ ਚੁੱਕੀ ਹਾਂ ਕਿ ਇਸ ਨੀਤੀ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ ਅਤੇ ਇਸ ਬਾਰੇ ਸੰਸਦ ਵਿਚ ਭਰੋਸਾ ਵੀ ਦੁਆਇਆ ਗਿਆ ਸੀ ਪਰ ਕੀਤਾ ਕੱਖ ਵੀ ਨਹੀਂ ਗਿਆ।
ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਵੱਲੋਂ ਭਾਰੀ ਕਰਜ਼ਾ ਲੈਣ ਦੇ ਬਾਵਜੂਦ ਗਰੀਬ ਤੇ ਔਰਤਾਂ ਮੁਸ਼ਕਿਲਾਂ ਝੱਲ ਰਹੇ ਹਨ। ਉਹਨਾਂ ਕਿਹਾ ਕਿ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਕੀਮ ਵਿਚ ਵੱਡੀ ਕਟੌਤੀ ਕਰ ਦਿੱਤੀ ਗਈ ਤੇ ਔਰਤਾਂ ਹਾਲੇ ਤੱਕ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਉਡੀਕ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਵਾਅਦਾ ਪੂਰਾ ਕਰਦਿਆਂ ਪਿਛਲੇ 24 ਮਹੀਨਿਆਂ ਦੇ 24-24 ਹਜ਼ਾਰ ਰੁਪਏ ਔਰਤਾਂ ਦੇ ਖ਼ਾਤਿਆਂ ਵਿਚ ਜਮ੍ਹਾਂ ਕਰਨੇ ਚਾਹੀਦੇ ਹਨ।
2007 ਤੋਂ 2017 ਦਰਮਿਆਨ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਕਾਂਗਰਸ ਵੇਲੇ ਬਿਜਲੀ ਦੀ ਭਾਰੀ ਘਾਟ ਵਾਲੇ ਸੂਬੇ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ। ਉਹਨਾਕਿਹਾ ਕਿ 1500 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ ਅਤੇ ਆਈ ਆਈ ਟੀ, ਆਈ ਆਈ ਐਮ ਤੇ ਪ੍ਰਤੀਸ਼ਠਤ ਮੈਡੀਕਲ ਸੰਸਥਾ ਏਮਜ਼ ਸਮੇਤ 13 ਵੱਡੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ 1959 ਉਦਯੋਗਿਕ ਘਰਾਣਿਆਂ ਨੇ ਪੰਜਾਬ ਵਿਚ ਨਿਵੇਸ਼ ਕੀਤਾ ਜਿਹਨਾਂ ਵਿਚ ਇਨਫੋਸਿਸ ਅਤੇ ਆਈ ਟੀ ਸੀ ਵੀ ਸ਼ਾਮਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

Most Popular

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
4 weeks ago
0

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 