• Latest
  • Trending
‘ਆਪ’ ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ

‘ਆਪ’ ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

6 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

6 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ

July 6, 2018
in ਪੰਜਾਬ
‘ਆਪ’ ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ

‘ਆਪ’ ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ
-ਸਰਕਾਰ ਆਪਣੇ ਪੱਧਰ ‘ਤੇ ਪਸ਼ੂ ਮੰਡੀਆਂ ਦਾ ਕਰੇ ਆਯੋਜਨ-ਕੰਵਰ ਸੰਧੂ

ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਵਿਚ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰ ਕੇ ਹਰਿਆਣਾ ਦੀ ਤਰਜ਼ ਉੱਤੇ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਆਪਣੇ ਪੱਧਰ ਉੱਤੇ ਪਸ਼ੂ ਮੰਡੀਆਂ ਦਾ ਆਯੋਜਨ ਕਰਨ ਦੀ ਮੰਗ ਕੀਤੀ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਖਰੜ ਤੋਂ ਵਿਧਾਇਕ ਅਤੇ ਪਾਰਟੀ ਦੇ ਵਿਧਾਇਕ ਦਲ ਦੇ ਬੁਲਾਰੇ ਕੰਵਰ ਸੰਧੂ, ਕੁਲਤਾਰ ਸਿੰਘ ਸੰਧਵਾਂ, ਪਿਰਮਲ ਸਿੰਘ ਖਾਲਸਾ, ਮੀਤ ਹੇਅਰ ਅਤੇ ਅਮਰਜੀਤ ਸਿੰਘ ਸੰਧੋਆ (ਸਾਰੇ ਵਿਧਾਇਕ) ਨੇ ਕਿਹਾ ਕਿ ਸਰਕਾਰ ਕਈ ਸਾਲਾਂ ਤੋਂ ਪ੍ਰਾਈਵੇਟ ਠੇਕੇਦਾਰਾਂ ਹੱਥੋਂ ਡੇਅਰੀ ਫਾਰਮਿੰਗ ਕਰਨ ਵਾਲੇ ਕਿਸਾਨਾਂ ਦੀ ਲੁੱਟ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂਕਿ ਖੇਤੀਬਾੜੀ ਦੀ ਇਨਕਮ ਟੈਕਸ ਤੋਂ ਰਹਿਤ ਹੈ ਤਾਂ ਪਸ਼ੂ ਪਾਲਕਾਂ ਤੋਂ ਸਰਕਾਰ ਪਸ਼ੂ ਖ਼ਰੀਦ ਅਤੇ ਵੇਚਣ ਦੇ ਨਾਮ ਉੱਤੇ ਭਾਰੀ ਰਾਸ਼ੀ ਕਿਉਂ ਵਸੂਲ ਰਹੀ ਹੈ।
ਸੰਧੂ ਨੇ ਕਿਹਾ ਕਿ ਪਿਛਲੇ ਸਾਲ ਦਾ ਠੇਕਾ 30 ਜੂਨ ਖ਼ਤਮ ਹੋ ਗਿਆ ਹੈ ਅਤੇ ਅਗਲੇ ਸਾਲ ਦੇ ਠੇਕੇ ਦੀ ਬੋਲੀ 10 ਜੂਨ ਨੂੰ ਹੋਣੀ ਬਾਕੀ ਹੈ। ਸਰਕਾਰ ਨੇ ਕਿਸਾਨਾਂ ਅਤੇ ਠੇਕੇਦਾਰਾਂ ਦੇ ਦਬਾਅ ਕਾਰਨ ਇਹ ਬੋਲੀ ਪਹਿਲਾਂ ਹੀ 3 ਵਾਰ ਰੱਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਸ਼ੂ ਮੇਲਿਆਂ ਦੀ ਬੋਲੀ ਦੀ ਨਿਰਧਾਰਿਤ ਰਾਸ਼ੀ 72 ਕਰੋੜ ਰੁਪਏ ਰੱਖੀ ਗਈ ਹੈ ਜਦੋਂ ਕਿ ਪਿਛਲੇ ਸਾਲ ਇਹ 105 ਕਰੋੜ ਰੁਪਏ ਸੀ, ਜੋ ਕਿ ਕਿਸਾਨਾਂ ਦੀ ਸ਼ਰੇਆਮ ਲੁੱਟ ਹੈ। ਸੰਧੂ ਨੇ ਕਿਹਾ ਕਿ ਪੰਜਾਬ ਵਿਚ 19 ਜ਼ਿਲ੍ਹਿਆਂ ਵਿਚ 1 ਸਾਲ ਵਿਚ 900 ਦੇ ਕਰੀਬ ਪਸ਼ੂ ਮੇਲੇ (ਹਰ ਮਹੀਨੇ 75) ਲਗਦੇ ਹਨ। ਕੁੱਝ ਸਥਾਨ ਜਿਵੇਂ ਕਿ ਖਰੜ ਨੇੜੇ ਦਾਉ ਮਾਜਰਾ ਪਿੰਡ ਵਿਚ ਹਰ ਮਹੀਨੇ 4 ਵਾਰ ਪਸ਼ੂ ਮੇਲਾ ਲਗਾਇਆ ਜਾਂਦਾ ਹੈ।
ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪਸ਼ੂ ਖ਼ਰੀਦਣ ਜਾ ਵੇਚਣ ਉੱਤੇ ਕਰੀਬ 2000 ਰੁਪਏ ਅਦਾ ਕਰਨੇ ਪੈਂਦੇ ਹਨ ਜਦੋਂਕਿ ਹਰਿਆਣੇ ਵਿਚ ਇਸ ਕਾਰਜ ਲਈ ਸਿਰਫ਼ 60 ਰੁਪਏ ਵਸੂਲੇ ਜਾਂਦੇ ਹਨ, ਇਸ ਦਾ ਕਾਰਨ ਇਹ ਹੈ ਕਿ ਹਰਿਆਣੇ ਵਿਚ ਸਰਕਾਰ ਖ਼ੁਦ ਆਪਣੇ ਵਿਭਾਗਾਂ ਰਾਹੀਂ ਪਸ਼ੂ ਮੰਡੀਆਂ ਦਾ ਆਯੋਜਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਜਦੋਂ ਪੰਜਾਬ ਕੈਟਲ ਫੇਅਰ ਰੈਗੂਲੇਸ਼ਨ ਐਕਟ 1967 ਪਾਸ ਕੀਤਾ ਗਿਆ ਸੀ ਤਾਂ ਹਰਿਆਣਾ ਵਾਂਗ ਹੀ ਸਰਕਾਰੀ ਮੰਡੀਆਂ ਲਗਦੀਆਂ ਸਨ, ਪਰੰਤੂ ਪਿਛਲੇ ਕੁੱਝ ਸਾਲਾਂ ਵਿਚ ਇਸ ਨੂੰ ਬਦਲ ਕੇ ਪ੍ਰਾਈਵੇਟ ਵਪਾਰੀਆਂ ਦੇ ਹੱਥ ਵਿਚ ਦੇ ਦਿੱਤਾ ਗਿਆ ਹੈ ਜਿਸ ਨਾਲ ਕਿ ਛੋਟੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਰਜਵੀਂ ਲੁੱਟ ਹੋਈ ਹੈ।
ਸੰਧੂ ਨੇ ਮੰਗ ਕੀਤੀ ਕਿ ਅਜਿਹੀਆਂ ਪਸ਼ੂ ਮੰਡੀਆਂ ਤੋਂ ਕਮਾਈ ਹੋਈ ਰਾਸ਼ੀ ਨੂੰ ਸੂਬੇ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ ਹੀ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਲੰਬੇ ਸਮੇਂ ਤੋਂ ਇਸ ਦੀ ਮੰਗ ਕਰਦੀ ਆ ਰਹੀ ਹੈ, ਪਰੰਤੂ ਇਸ ਪੈਸੇ ਦਾ ਉਪਯੋਗ ਹੋਰ ਕਾਰਜਾਂ ਲਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਭਾਰਤ ਵਿਚ ਪੰਜਾਬ ਦੇ ਪਸ਼ੂਆਂ ਦੀ ਭਾਰੀ ਮੰਗ ਹੈ ਅਤੇ ਯੂਪੀ ਅਤੇ ਬਿਹਾਰ ਵਰਗੇ ਰਾਜਾਂ ਤੋਂ ਵੀ ਵਪਾਰੀ ਪੰਜਾਬ ਦੇ ਪਸ਼ੂ ਖ਼ਰੀਦਣ ਲਈ ਆਉਂਦੇ ਹਨ।
ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਦਿਨੀਂ ਖ਼ੁਦ ਦਾਉ ਮਾਜਰਾ ਪਸ਼ੂ ਮੇਲੇ ਵਿਚ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ। ਇਸ ਦੌਰਾਨ ਉਨ੍ਹਾਂ ਨੂੰ ਵਾਧੂ ਪੈਸੇ ਵਸੂਲਣ ਦੀਆਂ ਅਨੇਕਾਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਪਸ਼ੂ ਖ਼ਰੀਦਣ ਜਾਂ ਵੇਚਣ ਉੱਤੇ 4 ਪ੍ਰਤੀਸ਼ਤ ਕਰ ਨਿਰਧਾਰਿਤ ਕੀਤਾ ਗਿਆ ਹੈ ਪਰੰਤੂ ਇਹਨਾਂ ਮੰਡੀਆਂ ਵਿਚ ਇਸ ਤੋਂ ਕਿਤੇ ਜ਼ਿਆਦਾ ਪੈਸਾ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਇਨ੍ਹਾਂ ਪੈਸਾ ਵਸੂਲੇ ਜਾਣ ਦੇ ਬਾਵਜੂਦ ਵੀ ਪਸ਼ੂ ਮੰਡੀਆਂ ਦੀ ਹਾਲਤ ਤਰਸਯੋਗ ਹੈ ਅਤੇ ਉੱਥੇ ਚੱਲਣਾ ਵੀ ਮੁਸ਼ਕਿਲ ਹੁੰਦਾ ਹੈ।
ਸੰਧੂ ਨੇ ਕਿਹਾ ਕਿ ਪੰਜਾਬ ਵਿਚ ਵਿਭਿੰਨਤਾ ਲਿਆਉਣ ਲਈ ਪਸ਼ੂ ਪਾਲਨ ਇੱਕ ਵਧੀਆ ਬਦਲ ਹੋ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਮਾੜੇ ਫ਼ੈਸਲਿਆਂ ਅਤੇ ਕਿਸਾਨਾਂ ਦੀ ਲੁੱਟ ਕਾਰਨ ਕਿਸਾਨ ਹੁਣ ਇਸ ਧੰਦੇ ਤੋਂ ਵੀ ਮੂੰਹ ਮੋੜਨ ਲੱਗ ਗਏ ਹਨ ਜੋ ਕਿ ਸੂਬੇ ਦੀ ਕਿਸਾਨੀ ਅਤੇ ਵਿੱਤੀ ਹਾਲਾਤ ਲਈ ਘਾਤਕ ਸਾਬਤ ਹੋ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ!

by Navjot
1 week ago
0

ਹੁਸ਼ਿਆਰਪੁਰ  2 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 