ਆਪ ਪਾਰਟੀ ਨੂੰ ਵਡਾ ਝਟਕਾ ਜੈਤੋ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਤਾ ਅਸਤੀਫਾ
ਜੈਤੋ,9 ਦਸੰਬਰ (ਰਘੂਨਦੰਨ ਪਰਾਸ਼ਰ)ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜੈਤੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁ੍ਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਗੱਲ ਆਖੀ ਹੈ। ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਉਹ ਆਪਣੇ ਕੁਝ ਕਾਰਨਾ ਕਰਕੇ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਦਾ ਅਸਤੀਫ਼ਾ ਤੁਰੰਤ ਮਨਜ਼ੂਰ ਕੀਤਾ ਜਾਵੇ। ਮਾਸਟਰ ਬਲਦੇਵ ਸਿੰਘ 2017 ਵਿਚ ਜੈਤੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਵਿਧਾਇਕ ਚੁਣੇ ਗਏ ਸਨ।





















