‘ਆਪ’ ਵਿਧਾਇਕ ਕੁਲਵੰਤ ਸਿੰਘ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਪਰਿਵਾਰ ਸਮੇਤ ਕੀਤੀ ਸ਼ੁਕਰਾਨੇ ਦੀ ਅਰਦਾਸ
ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ)-ਮੋਹਾਲੀ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਸ਼ੁਕਰਾਨੇ ਦੀ ਅਰਦਾਸ ਅਤੇ ਆਸ਼ੀਰਵਾਦ ਲੈਣ ਲਈ ਪਰਿਵਾਰ ਸਮੇਤ ਚੰਡੀਗੜ੍ਹ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਆਪਣੀ ਜਿੱਤ ਦਾ ਸਿਹਰਾ ਸਤਿਗੁਰੂ ਦੀ ਬਖ਼ਸ਼ਿਸ਼, ਸਾਧ ਸੰਗਤਾਂ ਦੀ ਅਰਦਾਸ ਅਤੇ ਲੋਕਾਂ ਦੀ ਇੱਛਾ ਨੂੰ ਦਿੱਤਾ।ਉਨ੍ਹਾਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਨਕੇਲ ਕੱਸ ਲਈ ਹੈ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਜੋ ਵਾਅਦੇ ਉਨ੍ਹਾਂ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਕੀਤੇ ਸਨ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਸਾਬਕਾ ਡੀ ਸੀ ਪ੍ਰਿਥੀ ਚੰਦ,ਜੱਸ ਮਲਿਕ ਯੂਐਸਏ, ਜੈ ਸਿੰਘ ਬੋਪਾਰਾਏ ਅਤੇ ਸਰਪੰਚ ਸਰੋਜ ਰਾਣੀ ਪੰਚਕੂਲਾ, ਮਾਸਟਰ ਗੁਰਚਰਨ ਸਿੰਘ, ਉੱਤਮ ਸਿੰਘ ਮਾਨ ਯੂਐਸਏ ਵੀ ਮੌਜੂਦ ਸਨ ।























