ਆਪ ਵਿਧਾਇਕ ਨਰਿੰਦਰ ਕੌਰ ਭਰਾਜ ਬੱਝੇ ਵਿਆਹ ਦੇ ਬੰਧਨ ਵਿੱਚ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਵਿਆਹ ਸਮਾਗਮ ਪਟਿਆਲਾ ਦੇ ਪਿੰਡ ਰੋੜੇਵਾਲ ਵਿਖੇ ਹੋ ਰਿਹਾ ਹੈ। ਆਨੰਦ ਕਾਰਜ ਦੀ ਰਮਮ ਸ਼ੁਰੂ ਹੋ ਚੁੱਕੀ ਹੈ। ਦੱਸ ਦਈਏ ਕਿ ਵਿਆਹ ਸਮਾਗਮ ਬੇਹੱਦ ਸਾਦੇ ਤਰੀਕੇ ਨਾਲ ਹੋ ਕਰਵਾਇਆ ਜਾ ਰਿਹਾ ਹੈ। ਹੋਰਨਾਂ ਕਰੀਬੀ ਰਿਸ਼ਤੇਦਾਰਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ.ਗੁਰਪ੍ਰੀਤ ਕੌਰ ਵੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਏ ਹਨ। ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੇ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਹਨ।