ਮੁੰਬਈ, 21 ਮਈ – ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਵਿਧਾਇਕ ਐਚ.ਐਸ. ਫੂਲਕਾ, ਸੁਖਪਾਲ ਖਹਿਰਾ ਤੇ ਨਾਜਰ ਸਿੰਘ ਮਾਨਸ਼ਾਹੀਆ ਅਸਤੀਫੇ ਉਤੇ ਵਿਧਾਨ ਸਭਾ ਸਪੀਕਰ ਕੇ.ਪੀ ਸਿੰਘ ਦੇ ਸਾਹਮਣੇ ਅੱਜ ਪੇਸ਼ ਨਹੀਂ ਹੋਏ। ਇਸ ਕਾਰਨ ਅੱਗੇ ਦੀ ਕਾਰਵਾਈ ਕਾਨੂੰਨ ਦੇ ਅਨੁਸਾਰ ਕੀਤੀ ਜਾਵੇਗੀ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਭੁਲੱਥ ਤੋਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੁਖਪਾਲ ਸਿੰਘ ਖਹਿਰਾ ਨੇ ਆਪ ਦੀ ਮੈਂਬਰਤਾ ਤੇ ਵਿਧਾਇਕ ਪਦ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲੇ ਤੱਕ ਉਹਨਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਉਥੇ ਨਾਜਰ ਸਿੰਘ ਮਾਨਸ਼ਾਹੀਆ ਵੀ ਕਾਂਗਰਸ ਵਿਚ ਸ਼ਾਮਿਲ ਹੋ ਕੇ ਵਿਧਾਨ ਸਭਾ ਤੋਂ ਅਸਤੀਫਾ ਤੇ ਚੁੱਕੇ ਹਨ। ਜੇਕਰ ਇਹਨਾਂ ਤਿੰਨਾਂ ਦੇ ਅਸਤੀਫੇ ਮਨਜੂਰ ਹੋ ਜਾਂਦੇ ਹਨ ਤਾਂ ਇਹਨਾਂ ਵਿਧਾਇਕਾਂ ਦੇ ਵਿਧਾਨ ਸਭਾ ਖੇਤਰਾਂ ਵਿਚ ਉਪ ਚੋਣਾਂ ਹੋਣਗੀਆਂ।