ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਧਮਕੀਆਂ ਦਾ ਸਿਲਸਿਲਾ ਜਾਰੀ
ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਮਿਲੀ ਧਮਕੀ;ਸੁਰੱਖਿਆ ਵਿੱਚ ਵਾਧਾ
ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਤੋਂ ਬਾਅਦ ਪੰਜਾਬ ਵਿੱਚ ਗਾਇਕਾਂ ਅਤੇ ਸਿਆਸੀ ਆਗੂਆਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਹੈ। ਇਸ ਦੇ ਨਾਲ ਹੀ ਵਿਧਾਇਕ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਉਹਨਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।