‘ਆਪ’ ਵਿਧਾਇਕ ਹਰਮੀਤ ਪਠਾਨਮਾਜਰਾ ਦੀ ਵੀਡੀਓ ਲੀਕ ਕਰਨ ਵਾਲਿਆਂ ਨੂੰ ਚੇਤਾਵਨੀ
ਦੇਖੋ ਫੇਸਬੁੱਕ ਤੇ ਵੀਡੀਓ ਪਾ ਕੇ ਕਹੀ ਕਿਹੜੀ ਵੱਡੀ ਗੱਲ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੇ ਅੱਜ ਫੇਸਬੁੱਕ ਤੇ ਵੀਡੀਓ ਪਾ ਕੇ ਉਹਨਾਂ ਦੀ ਵੀਡੀਓ ਲੀਕ ਕਰਨ ਵਾਲਿਆਂ ਅਤੇ ਅੱਗੇ ਸ਼ੇਅਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਪਠਾਨਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, ਵਿਧਾਇਕ ਤੇ ਆਗੂ ਸਮੇਤ ਹੋਰ ਲੋਕ ਮੇਰਾ ਸਾਥ ਨਹੀਂ ਦੇ ਰਹੇ। ਕੀ ਮੇਰਾ ਕੋਈ ਕਰੀਅਰ ਨਹੀਂ ਹੈ? ਪਠਾਨਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਮੈਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਵਾਂਗਾ।