‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 20 ਮਾਰਚ(ਵਿਸ਼ਵ ਵਾਰਤਾ)- ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ, ਇਸ ਮੌਕੇ 10 ਵਿਧਾਇਕਾ ਵਲੋਂ ਮੰਤਰੀ ਅਹੁਦੇ ਦਾ ਹਲਫ਼ ਲਿਆ ਗਿਆ। ਗੌਰਤਲਬ ਹੈ ਕਿ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਮੂਹ ਵਿਧਾਇਕਾ ਨੇ ਸਹੁੰ ਚੁੱਕੀ ਸੀ। ਸਹੁੰ ਚੁੱਕ ਸਮਾਗਮ ਹੋਣ ਤੋਂ ਬਾਅਦ ਅੱਜ ਸਵੇਰੇ ਕਰੀਬ 11 ਵਜੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਮੂਹ ਵਿਧਾਇਕਾ ਅਤੇ ਮੰਤਰੀਆਂ ਨੂੰ ਵਰਚੁਅਲ ਮੀਟਿੰਗ ਰਾਹੀਂ ਸੰਬੋਧਨ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿਧਾਇਕ ਅਤੇ ਮੰਤਰੀ ਮੋਹਾਲੀ ਦੇ ਇੱਕ ਹੋਟਲ ਵਿਖੇ ਇਕੱਠੇ ਹੋਣਗੇ, ਜਿੱਥੇ ਕੇਜਰੀਵਾਲ ਉਨ੍ਹਾਂ ਨਾਲ ਵਰਚੁਅਲ ਮੀਟਿੰਗ ਕਰਕੇ, ਸੰਬੋਧਨ ਕਰਨਗੇ।






















