‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ
ਮੁੱਖ ਮੰਤਰੀ ਭਗਵੰਤ ਮਾਨ ਨਾਲ ਪਹੁੰਚਣਗੇ ਜਲੰਧਰ
ਚੰਡੀਗੜ੍ਹ,2ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਜਲੰਧਰ ਪਹੁੰਚਣਗੇ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਸਬੰਧੀ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਐਤਵਾਰ ਨੂੰ ਲੁਧਿਆਣੇ ਵਿੱਚ ਮੀਟਿੰਗ ਸਮਾਰੋਹ ਵਿੱਚ ਹਿੱਸਾ ਲੈਣ ਜਾ ਰਹੇ ਹਨ ਅਤੇ 3 ਐਮੀਨੈਂਸ ਸਕੂਲਾਂ ਦਾ ਉਦਘਾਟਨ ਵੀ ਕਰਨਗੇ। ਇਹ ਤਿੰਨ ਸਕੂਲ ਤਿਆਰ ਹਨ ਅਤੇ ਐਤਵਾਰ ਨੂੰ ਪੰਜਾਬ ਵਾਸੀਆਂ ਨੂੰ ਲੋਕਅਰਪਿਤ ਕੀਤੇ ਜਾਣਗੇ। ਇਸੇ ਤਰ੍ਹਾਂ ਪੰਜਾਬ ਵਿੱਚ 150 ਨਵੇਂ ਬਣੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ।