ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਹਾਲੀ ਅਦਾਲਤ ਵਿੱਚ ਹੋਈ ਪੇਸ਼ੀ
ਚੰਡੀਗੜ੍ਹ 7 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਵਿਜੀਲੈਂਸ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਧਰਮਸੋਤ ਨੂੰ ਤਿੰਨ ਦਿਨਾਂ ਦੇ ਰਿਮਾਂਡ ਤੇ ਵਿਜੀਲੈਂਸ ਦੇ ਹਵਾਲ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਅਦਾਲਤ ਤੋਂ ਧਰਮਸੋਤ ਦੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਸਾਧੂ ਸਿੰਘ ਨੂੰ ਜੰਗਲਾਤ ਵਿਭਾਗ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਜਮਾਨਤ ਤੇ ਬਾਹਰ ਹਨ।





















