ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਕੋਲੋਂ ਵਿਜੀਲੈਂਸ ਵੱਲੋਂ ਪੁੱਛਗਿੱਛ
ਚੰਡੀਗੜ੍ਹ,21 ਸਤੰਬਰ(ਵਿਸ਼ਵ ਵਾਰਤਾ)– ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਕੋਲੋਂ ਅੱਜ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਸੰਬੰਧ ਵਿੱਚ ਉਹਨਾਂ ਨੂੰ ਪਿਛਲੇ ਦਿਨ ਹੀ ਵਿਜੀਲੈਂਸ ਨੇ ਸੰਮਨ ਕੀਤਾ ਸੀ। ਜਿਸ ਤੋਂ ਬਾਅਦ ਉਹ ਥੋੜ੍ਹੀ ਦੇਰ ਪਹਿਲਾਂ ਹੀ ਵਿਜੀਲੈਂਸ ਦੇ ਦਫਤਰ ਵਿੱਚ ਪਹੁੰਚ ਚੁੱਕੇ ਹਨ। ਜਿੱਥੇ ਉਹਨਾਂ ਕੋਲੋਂ ਪੁੱਛਗਿੱਛ ਜਾਰੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਉਹ ਵਿਜੀਲੈਂਸ ਦਾ ਪੁੱਛਗਿੱਛ ਵਿੱਚ ਪੂਰਾ ਸਾਥ ਦੇਣਗੇ। ਜਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਇਸ ਸਾਲੇ ਜੂਨ ਮਹੀਨੇ ਵਿੱਚ ਹੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ।