ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਏਆਈਜੀ ਅਸ਼ੀਸ਼ ਕਪੂਰ ਦੀ ਪਤਨੀ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ
ਚੰਡੀਗੜ੍ਹ 19 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਅਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ ਤੋਂ ਪੁੱਛਗਿੱਛ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਦੇ ਲਈ ਉਸ ਨੂੰ ਬੀਤੇ ਕੱਲ੍ਹ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਬੁਲਾਇਆ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਕਮਲ ਕਪੂਰ ਨੂੰ ਇਕ ਪੇਪਰ ‘ਤੇ 25 ਸਵਾਲ ਦਿੱਤੇ ਅਤੇ ਉਨ੍ਹਾਂ ਨੂੰ 1 ਦਸੰਬਰ ਤੱਕ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਤੋਂ ਇਲਾਵਾ ਕਮਲ ਕਪੂਰ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।