ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਵਿਜੀਲੈਂਸ ਸਾਹਮਣੇ ਹੋਏ ਪੇਸ਼,ਪੁੱਛਗਿੱਛ ਜਾਰੀ
ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਰਾਡਾਰ ਤੇ ਆਏ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਹਾਲ ਹੀ ਵਿੱਚ ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਰਾਣੀ ਕਾ ਬਾਗ ਸਥਿਤ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਪਹੁੰਚਿਆ ਸੀ। ਜਿਸ ਵਿੱਚ ਉਨ੍ਹਾਂ ਨੂੰ 25 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ, ਸਿਹਤ ਦਾ ਹਵਾਲਾ ਦਿੰਦਿਆਂ ਓਹਨਾਂ ਨੇ ਕਿਸੇ ਹੋਰ ਦਿਨ ਪੇਸ਼ ਹੋਣ ਦਾ ਸਮਾਂ ਮੰਗਿਆ ਸੀ, ਜਿਸ ਨੂੰ ਐੱਸਐਸਪੀ ਵਿਜੀਲੈਂਸ ਨੇ ਮੰਨਜ਼ੂਰ ਕਰ ਲਿਆ ਸੀ। ਜਿਸ ਤੋਂ ਬਾਅਦ ਉਹ ਅੱਜ ਵਿਜੀਲੈਂਸ ਦਫਤਰ ਵਿੱਚ ਪਹੁੰਚੇ ਹਨ।