ਆਮ ਆਦਮੀ ਪਾਰਟੀ ਦਾ ਇਕ ਹੋਰ ਵਿਧਾਇਕ ਬੱਝਣ ਜਾ ਰਿਹਾ ਹੈ ਵਿਆਹ ਦੇ ਬੰਧਨ ‘ਚ
ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦਾ ਇਕ ਹੋਰ ਵਿਧਾਇਕ ਬਹੁਤ ਜਲਦ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦਾ ਜਲਦ ਹੀ ਵਿਆਹ ਹੋ ਜਾ ਰਿਹਾ ਹੈ। ਇਸ ਦੇ ਨਾਲ ਹੀ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਆ ਰਹੀ ਹੈ ਕਿ ਉਹਨਾਂ ਦੇ ਹੋਣ ਵਾਲੇ ਧਰਮਪਤਨੀ ਕੈਨੇਡਾ ਦੇ ਪੀ.ਆਰ ਹਨ ਅਤੇ ਵਿਆਹ ਤੋਂ ਬਾਅਦ ਉਹ ਪੀ.ਆਰ. ਛੱਡ ਕੇ ਆਪਣੇ ਹੋਣ ਵਾਲੇ ਪਤੀ ਅਮ੍ਰਿਤਪਾਲ ਸਿੰਘ ਨਾਲ ਪੰਜਾਬ ਦੀ ਸੇਵਾ ਕਰਨਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਕਈ ਹੋਰ ਵਿਧਾਇਕ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਫਾਜਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ 27 ਜਨਵਰੀ ਨੂੰ ਵਿਆਹ ਹੋਇਆ ਸੀ ਅਤੇ ਉਸਤੋਂ ਪਹਿਲਾਂ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਇਹਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ।