ਆਪਣੀ ਹੀ ਪਾਰਟੀ ਦੇ ਤਿੰਨ ਆਗੂਆਂ ਵਿਰੁੱਧ ਕੀਤੀ ਵੱਡੀ ਕਰਵਾਈ

ਚੰਡੀਗੜ 4 ਅਪ੍ਰੈਲ ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਮਹਿੰਮ ਜਾਰੀ ਹੈ ਅੱਜ ਆਮ ਆਦਮੀ ਪਾਰਟੀ ਦੇ ਹੀ ਤਿੰਨ ਆਗੂਆਂ ਨੂੰ ਪਾਰਟੀ ਦੇ ਅਹੁੱਦਿਆਂ ਤੋਂ ਮੁਅੱਤਲ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਮਾਨਸਾ ਤੋਂ ਪਾਰਟੀ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਭੁੱਚਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕਮਲ ਗੋਇਲ ਨੂੰ ਪਾਰਟੀ ਵਿਰੋਧੀ ਕਾਰਵਾਈ ਕਰਨ ਉੱਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਤਿੰਨੇ ਆਗੂਆਂ ਦੇ ਰਿਸ਼ਵਤ ਲੈਣ ਦੀਆਂ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈਆਂ ਸਨ। ਇਸ ਤੋਂ ਬਾਅਦ ਪਾਰਟੀ ਵੱਲੋਂ ਹੁਣ ਇਹ ਐਕਸ਼ਨ ਲਿਆ ਗਿਆ ਹੈ। ਪਾਰਟੀ ਵਿਚੋਂ ਤਿੰਨਾਂ ਆਗੂਆਂ ਨੂੰ ਮੁਅੱਤਲ ਕੀਤੇ ਜਾਣ ਸਬੰਧੀ ਸੋਸ਼ਲ ਮੀਡੀਆ ਉਤੇ ਪੱਤਰ ਵੀ ਵਾਇਰਲ ਹੋ ਰਹੇ ਹਨ। ਇਸ ਸਬੰਧੀ ਭਾਵੇਂ ਅਜੇ ਤੱਕ ਪਾਰਟੀ ਪੱਧਰ ਉਤੇ ਪੁਸ਼ਟੀ ਨਹੀਂ ਕੀਤੀ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਸਖਤ ਦਿਖਾਈ ਦੇ ਰਹੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਮੰਤਰੀ, ਵਿਧਾਇਕਾਂ ਉਤੇ ਵੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੰਤਰੀ ਅਤੇ ਵਿਧਾਇਕ ਨੂੰ ਜੇਲ੍ਹ ਵੀ ਜਾਣਾ ਪਿਆ।























