ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਗੂੰਜੀਆਂ ਕਿਲਕਾਰੀਆਂ
ਪੁੱਤਰ ਨੂੰ ਦਿੱਤਾ ਜਨਮ
ਚੰਡੀਗੜ੍ਹ,5ਸਤੰਬਰ(ਵਿਸ਼ਵ ਵਾਰਤਾ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਖੁਸ਼ੀ ਦਾ ਮਾਹੌਲ ਹੈ। ਪ੍ਰਮਾਤਮਾ ਨੇ ਵਿਧਾਇਕਾ ਨੂੰ ਪੁੱਤਰ ਦੀ ਦਾਤ ਬਖਸ਼ੀ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪਰਿਵਾਰ ਇਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਨੇ ਵਿਧਾਇਕ ਬਣਨ ਤੋਂ ਬਾਅਦ ਹੀ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਕਰਵਾ ਲਿਆ ਸੀ। ਉਨ੍ਹਾਂ ਨੇ ਆਪਣੇ ਨਵਜੰਮੇ ਬੇਟੇ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ।























