ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਇਹ ਵਿਧਾਇਕਾ ਵੀ ਬੱਝਣ ਜਾ ਰਹੀ ਹੈ ਵਿਆਹ ਦੇ ਬੰਧਨ ਵਿੱਚ
ਪੜ੍ਹੋ ਕਦੋਂ ਅਤੇ ਕਿੱਥੇ ਹੋਵੇਗਾ ਵਿਆਹ ਸਮਾਗਮ
ਚੰਡੀਗੜ੍ਹ 6 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਦਾ ਵਿਆਹ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੰਗਰੂਰ ਤੋਂ ਵਿਧਾਇਕ ਚੁਣੀ ਗਈ ਨਰਿੰਦਰ ਕੌਰ ਭਾਰਜ ਕੱਲ੍ਹ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਉਨ੍ਹਾਂ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ। ਨਰਿੰਦਰ ਕੌਰ ਦੇ ਵਿਆਹ ਦੀ ਰਸਮ ਬੜੀ ਸਾਦਗੀ ਨਾਲ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਆਹ ਸਮਾਗਮ ਸ਼ਿਰਕਤ ਕੀਤੀ ਜਾਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸਾਲ ਜੁਲਾਈ ਵਿੱਚ ਭਗਵੰਤ ਮਾਨ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਕੱਲ੍ਹ ਵਿਆਹ ਕਰਵਾਉਣ ਜਾ ਰਹੀ 27 ਸਾਲਾ ਨਰਿੰਦਰ ਕੌਰ ਨੇ ਪੰਜਾਬ ਦੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਹੈ। ਇਸ ਸਾਲ ਮਾਰਚ ਵਿੱਚ ਹੋਈਆਂ ਚੋਣਾਂ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਵਿਜੇਇੰਦਰ ਸਿੰਗਲਾ ਨੂੰ 36 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਉਹ ਸੰਗਰੂਰ ਤੋਂ ਪਹਿਲੀ ਮਹਿਲਾ ਵਿਧਾਇਕ ਹੈ । ਨਰਿੰਦਰ ਕੌਰ ਉਸ ਸਮੇਂ ਸੁਰਖੀਆਂ ‘ਚ ਆਈ ਸੀ ਜਦੋਂ 2014 ‘ਚ ਲੋਕ ਸਭਾ ਚੋਣਾਂ ਦੌਰਾਨ ਉਸ ਨੇ ‘ਆਪ’ ਉਮੀਦਵਾਰ ਅਤੇ ਮੌਜੂਦ ਮੁੱਖ ਮੰਤਰੀ ਭਗਵੰਤ ਮਾਨ ਲਈ ਪੋਲਿੰਗ ਏਜੰਟ ਬੂਥ ਬਣਾਇਆ ਸੀ। ਇਸ ਤੋਂ ਬਾਅਦ ਨਰਿੰਦਰ ਕੌਰ ਭਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।