ਆਮ ਆਦਮੀ ਪਾਰਟੀ ਦੇ ਇਕ ਹੋਰ ਮੰਤਰੀ ਤੇ ਈਡੀ ਦਾ ਸ਼ਿਕੰਜਾ
ਚੰਡੀਗੜ੍ਹ, 24ਅਗਸਤ(ਵਿਸ਼ਵ ਵਾਰਤਾ)- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਇੱਕ ਹੋਰ ਸੀਨੀਅਰ ਆਗੂ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤੇ ਵੀ ਹੁਣ ਈਡੀ ਨੇ ਸ਼ਿਕੰਜਾ ਕਸ ਲਿਆ ਹੈ।ਦਿੱਲੀ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿੱਚ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਦਿਨੋਂ ਦਿਨ ਵਧਦੀਆ ਜਾ ਰਹੀਆਂ ਹਨ। ਹੁਣ ਈਡੀ ਨੇ ਮਨੀਸ਼ ਸਿਸੋਦੀਆ ਖਿਲਾਫ ਮਨੀ ਲਾਰਡਿੰਗ ਦਾ ਮਾਮਲਾ ਦਰਜ ਕੀਤਾ ਹੈ। ਈਡੀ ਨੇ ਪੀਐਮਐਲਏ ਦੀ ਆਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।























